ਸਰਗਰਮੀਆਂ

ਸੂਬੇ ਦੀਆਂ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ : ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਦੇ ਵਿਸ਼ੇਸ ਸੰਦੇਸ਼ ਨਾਲ ਅੱਜ ਸੂਬੇ ਦੀਆਂ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ....
ਸ਼੍ਰੋਮਣੀ ਕਮੇਟੀ ਦੇ 103ਵਾਂ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ
ਪਟਿਆਲਾ : ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 103ਵਾਂ ਸਥਾਪਨਾ ਦਿਵਸ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੀਵਾਨ ਹਾਲ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਪਨਾ ਦਿਵਸ ਮੌਕੋ ਢਾਡੀ ਗੁਰਪਿਆਰ ਸਿੰਘ ਜੌਹਰ ਦੇ ਜਥੇ ਨੇ ਸੰਗਤਾਂ ਨੂੰ ਇਤਿਹਾਸ ਬਾਰੇ ਜਾਣੂੰ ਕਰਵਾਇਆ ਅਤੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ’ਚ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ....