ਚੰਡੀਗੜ੍ਹ, 30 ਦਸੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਸ ਦਿਨਾਂ ਵਿਪਾਸਨਾ ਮੈਡੀਟੇਸ਼ਨ ਕੋਰਸ ਤੋਂ ਬਾਅਦ ਅੱਜ ਹੁਸ਼ਿਆਰਪੁਰ ਤੋਂ ਦਿੱਲੀ ਪਰਤ ਆਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਕੇਜਰੀਵਾਲ 20 ਦਸੰਬਰ ਨੂੰ 10 ਦਿਨਾਂ ਦੀ ਵਿਪਾਸਨਾ ਲਈ ਹੁਸ਼ਿਆਰਪੁਰ ਪਹੁੰਚੇ ਸਨ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਵਿਪਾਸਨਾ ਮੈਡੀਟੇਸ਼ਨ ਤੋਂ ਬਾਅਦ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਤੋਂ ਬਾਅਦ ਉੱਥੋਂ ਵਾਪਸ ਆਏ ਹਨ। ਇਹ ਸਾਧਨਾ ਅਪਾਰ ਸ਼ਾਂਤੀ ਪ੍ਰਦਾਨ ਕਰਦੀ ਹੈ। ਅੱਜ ਤੋਂ ਅਸੀਂ ਫਿਰ ਨਵੀਂ ਊਰਜਾ ਨਾਲ ਜਨਤਾ ਦੀ ਸੇਵਾ ਸ਼ੁਰੂ ਕਰਾਂਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ 29 ਦਸੰਬਰ ਨੂੰ ਸੀਐਮ ਕੇਜਰੀਵਾਲ ਨੂੰ ਲੈਣ ਚੌਹਾਲ ਪਹੁੰਚੇ ਸਨ। ਪੰਜਾਬ ਦੇ ਮੁੱਖ ਮੰਤਰੀ ਨੇ 30 ਦਸੰਬਰ ਨੂੰ ਆਉਣਾ ਸੀ ਪਰ ਉਹ ਇਕ ਦਿਨ ਪਹਿਲਾਂ ਹੀ ਹੁਸ਼ਿਆਰਪੁਰ ਪਹੁੰਚ ਗਏ ਸਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਆਨੰਦਗੜ੍ਹ ਸਥਿਤ ਵਿਪਾਸਨਾ ਮੈਡੀਟੇਸ਼ਨ ਸੈਂਟਰ ਤੋਂ ਸਿੱਧੇ ਚੌਹਾਲ ਪੁੱਜੇ, ਜਿੱਥੇ ਸੀਐਮ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ।