ਚੰਡੀਗੜ੍ਹ, 04 ਮਾਰਚ : ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੱਸਾਂ ਦੀਆਂ ਬਾਡੀਆਂ ਲਗਾਉਣ ਲਈ ਰਾਜਸਥਾਨ ਕਿਉਂ ਜਾਣਾ ਪਿਆ, ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਬੱਸਾਂ ਦੀਆਂ ਬਾਡੀਆਂ ਕਿਉਂ ਨਹੀਂ ਲੱਗ ਸਕਦੀਆਂ ਸੀ। ਆਉਣ ਵਾਲੇ ਦਿਨਾਂ ‘ਚ ਇਸ ਬਾਰੇ ਵੀ ਜਾਂਚ ਕੀਤੀ ਜਾਵੇਗੀ। ਦੂਜੇ ਪਾਸੇ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੇਕਰ ਚਾਹੁੰਦੇ ਹਨ ਤਾਂ ਇਸ ਮਾਮਲੇ ਦੀ ਜਾਂਚ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਨਾ ਤਾਂ ਮੈਂ ਮੁੱਖ ਮੰਤਰੀ ਨੂੰ ਪਹਿਲਾਂ ਕਦੇ ਜਾਂਚ ਕਰਨ ਤੋਂ ਰੋਕਿਆ ਅਤੇ ਨਾ ਹੁਣ ਰੋਕ ਰਿਹਾਂ ਹਾਂ। ਉਨ੍ਹਾਂ ਕਿਹਾ ਸਾਨੂੰ ਹਰ ਕਿਸੇ ਇਨਸਾਨ ਦਾ ਮਾਣ ਸਤਿਕਾਰ ਦਾ ਖਿਆਲ ਰੱਖਣਾ ਚਾਹੀਦਾ ਹੈ।