ਚੰਡੀਗੜ੍ਹ, 13 ਨਵੰਬਰ 2024 : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ Z+ ਸੁਰੱਖਿਆ ਵਾਪਸ ਲੈ ਲਈ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z+ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇੰਦਰ ਨੇ ਇਹ ਵੱਡਾ ਫੈਸਲਾ ਲਿਆ ਹੈ ਅਤੇ ਉਨ੍ਹਾਂ ਕੋਲੋਂ Z+ ਸਕਿਓਰਿਟੀ ਵਾਪਸ ਲੈ ਲਈ ਹੈ। ਦੱਸ ਦਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ।