ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਦੇ ਲੋਕਾਂ ਨੂੰ ਅਤਿ ਦੀ ਪੈ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਆਸ ਹੈ। ਮੌਸਮ ਵਿਭਾਗ ਨੇ 3 ਮਈ ਤੱਕ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਵੀ ਚੱਲੇਗੀ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ਵਿਚ 1.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਦਾ 362 ਡਿਗਰੀ ਸੈਲਸੀਅਸ ਰਿਹਾ, ਜਦ ਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਦਾ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ 30 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਵਿਚ ਵੱਖ-ਵੱਖ ਥਾਵਾਂ ’ਤੇ ਮੀਂਹ, ਬਿਜਲੀ ਡਿੱਗਣ ਦੇ ਨਾਲ-ਨਾਲ ਤੂਫਾਨ ਆਉਣ ਦੀ ਸੰਭਾਵਨਾ ਵੀ ਹੈ। ਆਈਐਮਡੀ ਦੇ ਅਨੁਸਾਰ 30 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਬਾਰਸ਼, ਬਿਜਲੀ ਡਿੱਗਣ ਦੇ ਨਾਲ-ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ।