ਚੰਡੀਗੜ੍ਹ, 6 ਨਵੰਬਰ : ਈ.ਡੀ. ਦੀ ਟੀਮ ਵਲੋਂ AAP MLA ਜਸਵੰਤ ਸਿੰਘ ਗੱਜਣਮਾਜਰਾ ਆਪਣੇ ਪੁੱਛਗਿੱਛ ਵਾਸਤੇ ਆਪਣੇ ਨਾਲ ਲੈ ਕੇ ਜਾਣ ਦੀ ਖ਼ਬਰ ਹੈ। ਦੱਸਿਆ ਇਹ ਜਾ ਰਿਹਾ ਹੈ ਕਿ, ਸਵੇਰੇ ਕਰੀਬ ਸਾਢੇ 10 ਵਜੇ ਟੀਮ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਗੱਜਣਮਾਜਰਾ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਇਹ ਕਾਰਵਾਈ ਹੋਈ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਸੰਗਰੂਰ ਤੋਂ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਭਾਰੀ ਸੁਰੱਖਿਆ ਵਿਚਕਾਰ ਈਡੀ ਦੇ ਜਲੰਧਰ ਦਫ਼ਤਰ ਲਿਆਂਦਾ ਗਿਆ। ਇੱਥੇ ਈਡੀ ਦੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ। ਦੱਸਿਆ ਗਿਆ ਕਿ ਵਿਧਾਇਕ ਗੱਜਣਮਾਜਰਾ ਸੋਮਵਾਰ ਸਵੇਰੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਈਡੀ ਦੀ ਟੀਮ ਉੱਥੇ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ। ਦੂਜੇ ਪਾਸੇ ਵਿਧਾਇਕ ਦੀ ਗ੍ਰਿਫਤਾਰੀ ਦੀ ਖਬਰ ਫੈਲਦੇ ਹੀ ਜਲੰਧਰ 'ਚ ਈਡੀ ਦਫਤਰ ਦੇ ਬਾਹਰ 'ਆਪ' ਵਰਕਰਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਅਜਿਹੇ 'ਚ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਟੀਮ ਨੂੰ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ।