ਚੰਡੀਗੜ੍ਹ, 18 ਜਨਵਰੀ : ਚੰਡੀਗੜ੍ਹ ਨਗਰ ਨਿਗਮ ਨੇ ਮੇਅਰ ਚੋਣ ਮੁਲਤਵੀ ਕਰਨ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਵਿੱਚ ਸੁਣਵਾਈ ਦੌਰਾਨ ਨਿਗਮ ਨੇ ਕਿਹਾ ਕਿ ਉਹ 6 ਫਰਵਰੀ ਨੂੰ ਚੋਣਾਂ ਕਰਵਾਏਗੀ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਮੁਲਤਵੀ ਕਰਨ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵੱਡਾ ਖੁਲਾਸਾ ਕੀਤਾ ਹੈ। ਨਿਗਮ ਨੇ ਹਾਈ ਕੋਰਟ ਨੂੰ ਦੱਸਿਆ ਕਿ 16 ਜਨਵਰੀ ਨੂੰ ਪੰਜਾਬ ਪੁਲੀਸ ਨੇ ਨਿਗਮ ਹਾਊਸ ਵਿੱਚ ਜ਼ਬਰਦਸਤੀ ਦਾਖ਼ਲ ਹੋ ਗਈ ਸੀ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਕਾਨੂੰਨ ਵਿਵਸਥਾ ਨੂੰ ਲੈ ਕੇ ਕੁਝ ਇਨਪੁਟ ਮਿਲੇ ਸਨ। ਚੋਣ ਅਧਿਕਾਰੀ ਵੀ ਅਚਾਨਕ ਬਿਮਾਰ ਹੋ ਗਏ। ਜਿਸ ਕਾਰਨ ਵੀਰਵਾਰ ਯਾਨੀ ਅੱਜ ਹੋਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰਨਾ ਪਿਆ। ਇਹ ਪਟੀਸ਼ਨ 'ਆਪ'-ਕਾਂਗਰਸ ਦੇ ਗਠਜੋੜ I.N.D.I.A ਨੇ ਹਾਈ ਕੋਰਟ 'ਚ ਦਾਇਰ ਕੀਤੀ ਸੀ।