- ਪੰਜਾਬ ਸਰਕਾਰ ਨੇ ਸੌਂਪੀ ਰੀਵੀਊ ਸੀਲਬੰਦ ਰਿਪੋਰਟ, ਹੁਣ ਹਾਈਕੋਰਟ ਕਦੋਂ ਸੁਣਾਵੇਗਾ ਆਪਣਾ ਫੈਸਲਾ
ਚੰਡੀਗੜ੍ਹ, 18 ਮਈ : ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ ਹੈ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਿਸ ਵਿੱਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ। ਜ਼ਿਕਰਯੋਗ ਹੈ ਕਿ 6 ਦਿਨ ਪਹਿਲਾਂ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਮਿਲਣਾ ਦੱਸਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।