ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਵਾਲ ਚੁੱਕੇ ਹਨ ਅਤੇ ਕਿਹਾ ਹੈ ਕਿ ਸ਼ਘਫਛ ਦੇ ਪ੍ਰਧਾਨ ਵੱਲੋਂ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ। ਸੀਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਇੱਕ ਅਜਿਹੀ ਰਾਜਨੀਤਕ ਪਾਰਟੀ, ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ, ਉਸ ਪਾਰਟੀ ਦੇ ਹੱਕ ‘ਚ ਐਸਜੀਪੀਸੀ ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ?