ਚੰਡੀਗੜ੍ਹ, 06 ਮਾਰਚ : ਹਾਲ ਹੀ ਵਿੱਚ ਹੋਈ ਗੜੇਮਾਰੀ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫਬਾਰੀ ਕਰਕੇ ਪੰਜਾਬ ਵਿੱਚ ਦੁਬਾਰਾ ਹੱਡ ਕੰਬਾਊ ਠੰਢ ਵਧ ਗਈ ਹੈ। ਅਜੇ ਵੀ ਇਸ ਤੋਂ ਰਾਹਤ ਮਿਲਣ ਤੇ ਆਸਾਰ ਮਜ਼ਰ ਨਹੀਂ ਆ ਰਹੇ ਕਿਉਂਕਿ ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਇਸ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਲਈ ਵੀ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਭਾਰਤ ਦੇ ਪੂਰਬ ਅਤੇ ਉੱਤਰ-ਪੂਰਬ ਵਿੱਚ ਮੀਂਹ ਸੰਭਵ ਹੈ। ਹਿਮਾਚਲ, ਉਤਰਾਖੰਡ ‘ਚ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਗਲੇ 2-3 ਦਿਨਾਂ ‘ਚ ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ, ਨੋਇਡਾ ਅਤੇ ਐਨ.ਸੀ.ਆਰ ਅੱਜ ਇਲਾਕੇ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਝਾਰਖੰਡ, ਸਿੱਕਮ ਅਤੇ ਉੱਤਰ-ਪੂਰਬ ਦੇ ਕਈ ਹਿੱਸਿਆਂ ‘ਚ ਗੜੇਮਾਰੀ ਅਤੇ ਤੂਫਾਨ ਦੀ ਸੰਭਾਵਨਾ ਹੈ। ਦਿੱਲੀ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਦਿੱਲੀ ਦੇ ਕੁਝ ਇਲਾਕਿਆਂ ‘ਚ ਪਿਛਲੇ 3 ਦਿਨਾਂ ਤੋਂ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਮੁਤਾਬਕ ਅੱਜ ਤੜਕੇ ਪੱਛਮੀ ਹਿਮਾਲੀਅਨ ਖੇਤਰ ‘ਚ ਤਾਜ਼ਾ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਇਸ ਕਾਰਨ ਅੱਜ ਤੋਂ ਅਗਲੇ 2 ਦਿਨਾਂ ਤੱਕ ਪੂਰੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਈ। ਇਸ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਅਤੇ ਪੱਛਮੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਦੇ ਤੱਟਵਰਤੀ ਗੰਗਾ ਜ਼ਿਲ੍ਹਿਆਂ, ਝਾਰਖੰਡ ਅਤੇ ਬਿਹਾਰ ਵਿੱਚ ਕੁਝ ਥਾਵਾਂ ’ਤੇ ਹਲਕੀ ਅਤੇ ਕੁਝ ਥਾਵਾਂ ’ਤੇ ਭਾਰੀ ਮੀਂਹ ਪਿਆ।