ਚੰਡੀਗੜ੍ਹ, 31 ਮਾਰਚ : ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਸਜਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਕੱਲ੍ਹ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਇਕ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਵਜੋਤ ਸਿੱਧੂ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ। ਇਸ ਸਬੰਧੀ ਦੇ ਨਵਜੋਤ ਸਿੱਧੂ ਦੇ ਟਵੀਟ ਉਤੇ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਿੱਧੂ ਦੀ ਸਜ਼ਾ 18 ਮਈ ਤੱਕ ਪੂਰੀ ਹੋਣੀ ਸੀ, ਪ੍ਰੰਤੂ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ, ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖੀਰ ਤੱਕ ਪੂਰੀ ਹੋ ਜਾਵੇਗੀ ਤੇ ਉਹ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਜਾਣਗੇ।