ਪਟਿਆਲਾ, 2 ਅਪ੍ਰੈਲ : ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ। ਉਹ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ਨੂੰ ਦੁਪਹਿਰ 1 ਵਜੇ ਜਾਣਗੇ। ਨਵਜੋਤ ਸਿੰਘ ਦਾ ਸਿੱਧੂ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੱਧੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ। ਮੂਸੇਵਾਲਾ ਨੂੰ ਵੀ ਉਨ੍ਹਾਂ ਦੇ ਇਸ਼ਾਰੇ 'ਤੇ ਹੀ ਚੋਣਾਂ 'ਚ ਟਿਕਟ ਮਿਲੀ ਸੀ, ਪਰ ਨਵਜੋਤ ਸਿੰਘ ਦੇ ਜੇਲ੍ਹ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।