ਚੰਡੀਗੜ੍ਹ, 8 ਅਪ੍ਰੈਲ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ। ਇਸ ਵਿੱਚ NIA ਨੇ ਸਿੱਖ ਫਾਰ ਜਸਟਿਸ (SFJ) ਨਾਲ ਜੁੜੇ ਅੱਤਵਾਦੀਆਂ ਦੇ ਨਾਂ ਵੀ ਸ਼ਾਮਲ ਕੀਤੇ ਹਨ। ਗਲਤ ਤਰੀਕੇ ਨਾਲ ਕਮਾਈ ਹੋਣ ‘ਤੇ ਸਰਕਾਰ ਜਾਂਚ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਜਾਇਦਾਦ ਕੁਰਕ ਕਰ ਸਕਦੀ ਹੈ। NIA ਅੱਤਵਾਦੀਆਂ ਅਤੇ ਗੈਂਗਸਟਰਾਂ ਦੁਆਰਾ ਮਿਲ ਕੇ ਬਣਾਏ ਗਏ ਕਲੱਸਟਰ ਨੂੰ ਤੋੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਐਨਆਈਏ ਵੱਲੋਂ ਦੋ ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਜਿਸ ਵਿੱਚ ਲਾਰੈਂਸ, ਜੱਗੂ ਭਗਵਾਨਪੁਰੀਆ, ਕਾਲਾ ਜਠੇਰਾ, ਭੁੱਪੀ ਆਦਿ ਗੈਂਗਸਟਰਾਂ ਦੇ ਨਾਮ ਵੀ ਸ਼ਾਮਲ ਹਨ, ਇਸ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖੀਬਰ ਲੰਡਾ ਦਾ ਨਾਂ ਵੀ ਸ਼ਾਮਲ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਨਆਈਏ ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਵੀ ਦੋ ਤੋਂ ਤਿੰਨ ਵਾਰ ਛਾਪੇਮਾਰੀ ਕਰ ਚੁੱਕੀ ਹੈ।