ਚੰਡੀਗੜ੍ਹ, 07 ਅਪ੍ਰੈਲ : ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਛੁੱਟੀ ਲੈ ਲਈ ਹੈ ਜਾਂ ਛੁੱਟੀ 'ਤੇ ਹਨ, ਉਨ੍ਹਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਡੀਜੀਪੀ ਗੌਰਵ ਯਾਦਵ ਨੇ ਦਿੱਤਾ ਹੈ। ਪੰਜਾਬ ਪੁਲਿਸ ਦੇ ਇਸ ਫੈਸਲੇ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਨਾਲ ਜੋੜਿਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਦੀ ਇਸ ਤਿਆਰੀ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ 'ਚ ਕੋਈ ਵੱਡੀ ਕਾਰਵਾਈ ਹੋਣ ਵਾਲੀ ਹੈ। ਅੰਮ੍ਰਿਤਪਾਲ ਨੇ ਸਿੱਖਾਂ ਨੂੰ 14 ਅਪ੍ਰੈਲ ਨੂੰ ਹੀ ਤਲਵੰਡੀ ਸਾਬੋ ਪਹੁੰਚਣ ਲਈ ਕਿਹਾ ਹੈ। ਹਾਲਾਂਕਿ, ਇਸ ਨੂੰ ਸਿੱਖਾਂ ਦੇ ਸਰਵਉੱਚ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਨਹੀਂ ਮਿਲੀ ਹੈ। ਅੰਮ੍ਰਿਤਪਾਲ ਵੱਲੋਂ ਸਰਬੱਤ ਖਾਲਸਾ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਹਾਈ ਅਲਰਟ ’ਤੇ ਹੈ।