- ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ
ਚੰਡੀਗੜ੍ਹ, 11 ਜਨਵਰੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। NIA ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫੌਜੀ ਦੇ ਘਰ ਪਹੁੰਚੀ। ਉਨ੍ਹਾਂ ਦੇ ਘਰ ਦੀ ਤਲਾਸ਼ੀ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਮਿਲੀ ਜਾਣਕਾਰੀ ਅਨੁਸਾਰ ਐਨਆਈਏ ਨੇ ਝੱਜਰ ਅਤੇ ਪਲਵਲ ਵਿੱਚ ਵੀ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ NIA ਦੀ ਟੀਮ ਪੰਜਾਬ ਦੇ ਗੈਂਗਸਟਰ ਹੈਰੀ ਮੌੜ ਦੇ ਘਰ ਵੀ ਪਹੁੰਚੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲਾ ਸ਼ੂਟਰ ਅੰਕਿਤ ਸੋਨੀਪਤ ਦੇ ਪਿੰਡ ਸੇਰਸਾ ਦਾ ਰਹਿਣ ਵਾਲਾ ਹੈ ਅਤੇ ਪ੍ਰਿਆਵਰਤ ਫੌਜੀ ਪਿੰਡ ਗੜ੍ਹੀ ਸਿਸਾਣਾ ਦਾ ਰਹਿਣ ਵਾਲਾ ਹੈ। ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਸਵੇਰੇ 5 ਵਜੇ ਦੋਵਾਂ ਦੇ ਘਰਾਂ ‘ਤੇ ਛਾਪਾ ਮਾਰਿਆ। ਇਹ ਛਾਪੇਮਾਰੀ ਸਵੇਰੇ ਕਰੀਬ 7 ਵਜੇ ਤੱਕ ਜਾਰੀ ਰਹੀ।