ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਬੱਝੇ ਵਿਆਹ ਬੰਧਨ ‘ਚ 

  • ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ, ਵਿਆਹ ਵਿੱਚ ਪਰਿਵਾਰ ਸਮੇਤ ਕੀਤੀ ਸ਼ਿਰਕਤ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਹੋਏ ਵਿਆਹ ‘ਚ ਹਾਜ਼ਰ

ਚੰਡੀਗੜ੍ਹ, 7 ਨਵੰਬਰ : ਅੱਜ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ ਗੁਰਵੀਨ ਕੌਰ ਵਿਆਹ ਬੰਧਨ ‘ਚ ਬੱਝ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਆਪਣੀ ਕੈਬਨਿਟ ਦੇ ਵਜ਼ੀਰ ਮੀਤ ਹੇਅਰ ਨੂੰ ਵਿਆਹ ਦੀ ਵਧਾਈ ਦਿੱਤੀ। ਮੁੱਖ ਮੰਤਰੀ ਦੀ ਧਰਮ ਪਤਨੀ ਡਾ ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਵਿਆਹ ਵਿੱਚ ਹਾਜ਼ਰ ਸਨ। ਉਹਨਾਂ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਵਿਆਹ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਹੋਰ ਵੀ ਕੈਬਨਿਟ ਮੰਤਰੀ ਵਿਆਹ ਵਿੱਚ ਹਾਜ਼ਰ ਹੋਏ।