- “ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਕੇ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ।”
ਚੰਡੀਗੜ੍ਹ, 23 ਮਈ : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਹਨਾਂ ਨੇ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਪੋਸਟ ਸਾਂਝੀ ਕਰਦਿਆਂ ਚੰਨੀ ਨੇ ਲਿਖਿਆ “ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਕੇ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ।”