ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਇਕੱਠੇ ਨਜ਼ਰ ਆ ਸਕਦੇ ਹਨ। ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦੇ ਗਠਜੋੜ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗਠਜੋੜ ਦੇ ਹੱਕ ਵਿਚ ਹਨ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਪੱਖ ਵਿਚ ਹਨ। ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀ ਲੋੜ ਹੈ। ਜੇਕਰ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣ ਮੈਦਾਨ ਵਿਚ ਉਤਰਦੇ ਹਨ ਤਾਂ ਸਾਰੀਆਂ ਪਾਰਟੀਆਂ ਲਈ ਚੁਣੌਤੀ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਜੇਪੀ ਨੱਡਾ ਨੂੰ ਗਠਜੋੜ ਬਾਰੇ ਕਿਹਾ ਹੈ ਤੇ ਅਕਾਲੀ ਦਲ ਤੇ ਭਾਜਪਾ ਗਠਜੋੜ ‘ਤੇ ਜਲਦ ਫ਼ੈਸਲਾ ਲਿਆ ਜਾਵੇਗਾ।