ਚੰਡੀਗੜ੍ਹ, 11 ਅਪ੍ਰੈਲ : ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਤਲਬ ਕੀਤਾ ਹੈ। ਉਹਨਾਂ ਨੂੰ 12 ਅਪ੍ਰੈਲ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਸੀਐਮ ਚੰਨੀ ਦੀ ਜਾਇਦਾਦ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰ ਲਈ ਗਈ ਹੈ। ਜਦੋਂ ਉਹ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ ਤਾਂ ਉਹਨਾਂ ਦੀ ਮਾਲਕੀ ਵਾਲੀ ਜਾਇਦਾਦ ਦੀ ਸੂਚੀ ਮੰਗੀ ਜਾਵੇਗੀ ਅਤੇ ਵਿਸਤ੍ਰਿਤ ਰਿਪੋਰਟ ਨਾਲ ਉਸ ਨੂੰ ਮਿਲਾਇਆ ਜਾਵੇਗਾ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ 7 ਮਾਰਚ ਨੂੰ ਚਰਨਜੀਤ ਸਿੰਘ ਚੰਨੀ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਚੰਨੀ ਨੇ ਇਕ ਵੀਡੀਓ ਜਾਰੀ ਕੀਤਾ।