ਚੰਡੀਗੜ੍ਹ, 18 ਨਵੰਬਰ : ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਠੰਡ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਦਿਨ ਦੇ ਤਾਪਮਾਨ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਹੁਣ ਸਵੇਰ ਵੇਲੇ ਧੁੰਦ ਦਿਖਾਈ ਦੇਣ ਲੱਗ ਪਈ ਹੈ। ਮੌਸਮ ਵਿਭਾਗ ਵੱਲੋਂ ਜਾਤੀ ਕੀਤੀ ਗਈ ਰਿਪੋਰਟ ਅਨੁਸਾਰ ਕੱਲ੍ਹ ਦੇ ਮੁਕਾਬਲੇ ਅੱਜ ਘੱਟੋ-ਘੱਟ ਤਾਪਮਾਨ ਵਿੱਚ -0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਸੂਬੇ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਇਸ ਦੌਰਾਨ ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 9.8 ਡਿਗਰੀ ਤੇ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿੱਚ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਅਤੇ ਉੱਤਰ-ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ ਘੱਟੋ-ਘੱਟ ਤਾਪਮਾਨ 10 ਤੋਂ 13 ਡਿਗਰੀ ਦੇ ਵਿਚਕਾਰ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ 18 ਨਵੰਬਰ ਯਾਨੀ ਕਿ ਸ਼ਨੀਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 14 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਸੀ ਵੈਬਸਾਈਟ ਮੁਤਾਬਕ ਅਗਲੇ 24 ਘੰਟਿਆਂ ਦੇ ਦੌਰਾਨ ਤ੍ਰਿਪੁਰਾ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਸੰਭਵ ਹੈ। ਦੱਖਣੀ ਆਸਾਮ, ਮਿਜ਼ੋਰਮ ਤੇ ਨਾਗਾਲੈਂਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਉੱਕ ਜਾਂ ਦੋ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ ਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।