ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 206 ਕਰੋੜ ਰੁਪਏ ਦੀ ਅਦਾਇਗੀ ਹੋਈ

  • ਐਤਵਾਰ ਸ਼ਾਮ ਤੱਕ 118851 ਮੀਟ੍ਰਿਕ ਟਨ ਖਰੀਦ ਕੀਤੀ ਗਈ

ਨਵਾਂਸ਼ਹਿਰ, 23 ਅਪਰੈਲ : ਚਾਲੂ ਰੱਬੀ ਖਰੀਦ ਸੀਜ਼ਨ ਦੌਰਾਨ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਐਤਵਾਰ ਸ਼ਾਮ ਤਕ 118851 ਮੀਟ੍ਰਿਕ ਟਨ ਖਰੀਦੀ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦਾ ਖਰੀਦ ਸੀਜ਼ਨ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ 30 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਮਾਰਕਫੈਡ ਪਨਗ੍ਰੇਨ, ਪੰਜਾਬ ਰਾਜ ਗੁਦਾਮ ਨਿਗਮ, ਪਨਸਪ ਅਤੇ ਭਾਰਤੀ ਖ਼ੁਰਾਕ ਨਿਗਮ ਵੱਲੋਂ ਖਰੀਦ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐਤਵਾਰ ਸ਼ਾਮ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 206 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ਕਾਰਜਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫਟਿੰਗ ਤੇਜ਼ ਕਰਵਾ ਦਿੱਤੀ ਗਈ ਹੈ। ਐਤਵਾਰ ਸ਼ਾਮ ਤਕ 43115 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਇਕੱਲੇ ਐਤਵਾਰ 10 ਹਜ਼ਾਰ  ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ।