ਆਗਾਮੀ ਨਗਰ ਨਿਗਮ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੇਗੀ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਦੀ ਅਗਵਾਈ ਹੇਠ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਪਾਰਟੀ ਦੇ ਹੋਰਨਾਂ ਕੌਂਸਲਰਾਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ 
  • ਨਗਰ ਨਿਗਮ ਹੁਸ਼ਿਆਰਪੁਰ ਦੇ ਵਾਰਡ ਨੰਬਰ 6, 7 ਅਤੇ 27 ਵਿਚ ਹੋਣੀਆਂ ਹਨ ਜ਼ਿਮਨੀ ਚੋਣਾਂ
  • ਚੋਣ ਸਬੰਧੀ ਹੋਈ ਚਰਚਾ ਦੌਰਾਨ ਕੌਂਸਲਰਾਂ ਨੇ ਮੁੱਖ ਮੰਤਰੀ ਨੂੰ ਤਿੰਨੋਂ ਸੀਟਾਂ ਪਾਰਟੀ ਦੀ ਝੋਲੀ ਵਿਚ ਪਾਉਣ ਦਾ ਭਰੋਸਾ ਦਿੱਤਾ

ਹੁਸ਼ਿਆਰਪੁਰ, 13 ਅਗਸਤ : ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਆਮ ਆਦਮੀ ਪਾਰਟੀ ਦੇ ਹੋਰਨਾਂ ਕੌਂਸਲਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਮੂਹ ਕੌਂਸਲਰਾਂ ਨੇ ਮੁੱਖ ਮੰਤਰੀ ਨਾਲ ਹੁਸ਼ਿਆਰਪੁਰ ਨਗਰ ਨਿਗਮ ਦੇ ਤਿੰਨ ਵਾਰਡਾਂ 6, 7 ਅਤੇ 27 ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਪਰੋਕਤ ਤਿੰਨਾਂ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਕੇ ਪਾਰਟੀ ਦੀ ਝੋਲੀ ਪਾਉਣਗੇ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਭਰੋਸਾ ਦਿੱਤਾ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਮੂਹ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਾਰਡਾਂ ਦੇ ਲੋਕਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਕਿਸੇ ਵੀ ਵਾਰਡ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਸਿਆਸਤ ਤੋਂ ਉਪਰ ਉਠ ਕੇ ਸਾਰੇ ਵਾਰਡਾਂ ਦਾ ਵਿਕਾਸ ਕਰਵਾਉਣਾ ਹੈ ਅਤੇ ਇਸੇ ਨੀਤੀ ਤਹਿਤ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣ। ਇਸ ਮੌਕੇ ਸਾਬਕਾ ਕੌਂਸਲਰ ਖਰੈਤੀ ਲਾਲ ਕਤਨਾ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਔਲਖ, ਨਗਰ ਨਿਗਮ ਹੁਸ਼ਿਆਰਪੁਰ ਦੀ ਵਿੱਤ ਕਮੇਟੀ ਦੇ ਚੇਅਰਮੈਨ ਬਲਵਿੰਦਰ ਕੁਮਾਰ ਬਿੰਦੀ, ਕੇਂਦਰੀ ਸਹਿਕਾਰੀ ਬੈਂਕ ਹੁਸ਼ਿਆਰਪੁਰ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ, ਕੌਂਸਲਰ ਪ੍ਰਦੀਪ ਬਿੱਟੂ, ਕੌਂਸਲਰ ਜਸਪਾਲ ਚੇਚੀ, ਕੌਂਸਲਰ ਵਿਜੇ ਅਗਰਵਾਲ, ਸਾਬਕਾ ਕੌਂਸਲਰ ਕਮਲਜੀਤ ਕੰਮਾ, ਅਵਤਾਰ ਸਿੰਘ ਕਪੂਰ, ਕੌਂਸਲਰ ਮੁਖੀ ਰਾਮ, ਹਰਭਗਤ ਸਿੰਘ, ਕੌਂਸਲਰ ਹਰਵਿੰਦਰ ਸਿੰਘ, ਬਲਵਿੰਦਰ ਕਤਨਾ, ਹਰਪਾਲ ਸਿੰਘ ਪਾਲਾ, ਕੌਂਸਲਰ ਜਸਵੰਤ ਰਾਏ ਕਾਲਾ, ਕੌਂਸਲਰ ਜਤਿੰਦਰ ਕੌਰ ਪਿੰਕੀ, ਕੌਂਸਲਰ ਚੰਦਰਵਤੀ, ਕੌਂਸਲਰ ਮਨਜੀਤ ਕੌਰ, ਕੌਂਸਲਰ ਦ੍ਰੋਪਨ ਸੈਣੀ, ਕੌਂਸਲਰ ਮੁਕੇਸ਼ ਕੁਮਾਰ ਮੱਲ, ਕੌਂਸਲਰ ਮੋਹਿਤ ਕੁਮਾਰ ਸੈਣੀ, ਕੌਂਸਲਰ ਅਮਰੀਕ ਚੌਹਾਨ, ਚੰਦਨ ਲੱਕੀ, ਸੁਖਵੀਰ ਸਿੰਘ, ਨਰਿੰਦਰਪਾਲ ਅਤੇ ਧੀਰਜ ਸ਼ਰਮਾ ਆਦਿ ਹਾਜ਼ਰ ਸਨ।