ਜੀਓਜੀ ਦੇ ਜਵਾਨਾਂ ਵੱਲੋਂ ਲਗਾਏ ਗਏ ਧਰਨੇ ਕਾਰਨ ਆਪ ਆਗੂ ਭੱਜਣ ਲਈ ਹੋਏ ਮਜਬੂਰ

ਗੁਰਦਾਸਪੁਰ : ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਜੀਓਜੀ ਸਕੀਮ ਤਹਿਤ ਭਰਤੀ ਕੀਤੇ ਗਏ ਸਾਬਕਾ ਸੈਨਿਕਾਂ ਦਾ ਉਜਾੜਾ ਹੋ ਗਿਆ ਹੈ ਜਿਸ ਦੇ ਖਿਲਾਫ ਜੀਓਜੀ ਦੇ ਜਵਾਨਾਂ ਵੱਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ਨੀਵਾਰ ਨੂੰ ਧਾਰੀਵਾਲ ਵਿੱਚ ਜੀਓਜੀ ਦੇ ਜਵਾਨਾਂ ਵੱਲੋਂ ਲਗਾਏ ਗਏ ਕਿਸਾਨ ਮੇਲੇ ਦੌਰਾਨ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਹੋਰ ਆਗੂਆਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ਅਤੇ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਧਰਨਾਕਾਰੀਆਂ ਨੇ ਕਾਫੀ ਦੇਰ ਤੱਕ ਰੋਕ ਕੇ ਰੱਖਿਆ। ਜਿਨ੍ਹਾਂ ਨੂੰ ਬਾਅਦ ਵਿੱਚ ਸਮਾਗਮ ਵਾਲੀ ਥਾਂ ’ਤੇ ਪਹੁੰਚਣ ਲਈ ਕਿਸੇ ਹੋਰ ਰਸਤੇ ਤੋਂ ਚੱਲਣਾ ਪਿਆ ਪਰ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਜਿਸ ਕਾਰਨ ਉਕਤ ਆਗੂ ਭੱਜਣ ਲਈ ਮਜਬੂਰ ਹੋ ਗਏ । ਇਸ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਜੀਓਜੀ ਜਗਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਬਿਨਾਂ ਕੋਈ ਨੋਟਿਸ ਦਿੱਤੇ ਜੀਓਜੀ (ਖੁਸ਼ਹਾਲੀ ਦੇ ਰਾਖੇ) ਸਕੀਮ ਨੂੰ ਖਾਰਜ ਕਰ ਦਿੱਤਾ ਹੈ ਜਿਸ ਕਾਰਨ ਸਮੂਹ ਸੈਨਿਕਾਂ ਦੇ ਸਵੈ-ਮਾਣ ਨੂੰ ਇਹ ਕਹਿ ਕੇ ਠੇਸ ਪਹੁੰਚਾਈ ਗਈ ਹੈ ਕਿ ਇਹ ਜੀਓਜੀ ਜਿਸ ਮਕਸਦ ਲਈ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਸੀ, ਉਸ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ ਅਤੇ ਪਿਛਲੇ ਚਾਰ ਸਾਲਾਂ ਵਿੱਚ ਉਨ੍ਹਾਂ ਨੇ ਕੋਈ ਯੋਗਦਾਨ ਨਹੀਂ ਪਾਇਆ। ਪੰਜਾਬ ਸਰਕਾਰ ਵੱਲੋਂ ਜੀਓਜੀ ਅੱਖਾਂ ਨਾਲ ਵੇਖਣਾ, ਕੰਨਾਂ ਨਾਲ ਸੁਣਨਾ ਅਤੇ ਜ਼ਮੀਨੀ ਹਕੀਕਤ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣਾ ਸੀ। ਹਾਲਾਂਕਿ, ਜੀਓਜੀ ਕਾਫੀ ਹੱਦ ਤਕ ਸਫਲ ਰਿਹਾ ਹੈ। ਕਈ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਕਾਰਨ ਦੱਸਣ ਲਈ ਕਿਹਾ ਗਿਆ ਹੈ ਪਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਕਾਰਨ ਉਹ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹੋਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ, ਉਹ ਅਪਣਾ ਪ੍ਰਦਰਸ਼ਨ ਜਾਰੀ ਰੱਖਣਗੇ।