ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਕੀਤੇ ਲਾਇਸੰਸ ਰੱਦ 

ਨਵਾਂਸ਼ਹਿਰ, 10 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥਣ ਸ਼੍ਰੀਮਤੀ ਮੰਜੂ ਬਾਲਾ ਪਤਨੀ ਸ਼੍ਰੀ ਰਾਜੇਸ਼ ਕੁਮਾਰ, ਵਾਸੀ ਮਕਾਨ ਨੰ: 10/126, ਗੁਰਦਾਸ ਕੋਟੇਜ਼, ਰਵੀਦਾਸ ਨਗਰ, ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 80/ਐਮ.ਏ./ਐਮ.ਸੀ.2 ਮਿਤੀ 03-07-2018 ਫਰਮ M/S “Sky Dreams Immigrational & Educational Services” ਸਾਹਮਣੇ ਅਦਰਸ਼ ਸਕੂਲ, ਅੰਬੇਢਕਰ ਚੌਕ, ਉੱਤੇ ਫਰੈਂਡ ਲੈਬ, ਬੰਗਾ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਅਨੁਸਾਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਸਮੇਤ ਸਬੰਧਤ ਦਸਤਾਵੇਜ਼ ਅਪਲਾਈ ਕੀਤਾ ਜਾਂਦਾ ਹੈ ਪ੍ਰੰਤੂ ਲਾਇਸੰਸ ਧਾਰਕ ਵੱਲੋਂ ਲਾਇਸੰਸ ਰੀਨਿਊ ਕਰਨ ਸਬੰਧੀ ਦਰਖਾਸਤ ਦਫ਼ਤਰ ਵਿੱਚ ਪੇਸ਼ ਨਹੀਂ ਕੀਤੀ ਗਈ। ਇਸ ਸਬੰਧੀ ਲਾਇਸੰਸ ਧਾਰਕ ਸ਼੍ਰੀਮਤੀ ਮੰਜੂ ਬਾਲਾ ਨੂੰ ਕਾਰਨ ਦਸੋਂ ਨੋਟਿਸ ਜਾਰੀ ਕੀਤਾ ਗਿਆ। ਜਿਸ ਸਬੰਧੀ ਸ਼੍ਰੀਮਤੀ ਮੰਜੂ ਬਾਲਾ ਪਤਨੀ ਸ਼੍ਰੀ ਰਾਜੇਸ਼ ਕੁਮਾਰ, ਵਾਸੀ ਮਕਾਨ ਨੰ: 10/126, ਗੁਰਦਾਸ ਕੋਟੇਜ਼, ਰਵੀਦਾਸ ਨਗਰ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਕਿ ਉਹ ਉਕਤ ਲਾਇਸੰਸ ਸਬੰਧੀ ਪਿਛਲੇ ਇੱਕ ਸਾਲ ਤੋਂ ਕੰਮ ਨਹੀਂ ਕਰ ਰਹੀ ਅਤੇ ਉਸਦਾ ਦਫ਼ਤਰ ਇੱਕ ਸਾਲ ਤੋਂ ਬੰਦ ਪਿਆ ਹੈ ਅਤੇ ਹੁਣ ਉਹ ਇਸ ਲਾਇਸੰਸ ਤੇ ਕੰਮ ਨਹੀਂ ਕਰਨਾ ਚਾਹੁੰਦੀ। ਇਸ ਲਈ ਉਸਦਾ ਲਾਇਸੰਸ ਕੈਂਸਲ ਕਰ ਦਿੱਤਾ ਜਾਵੇ। ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ ਲਾਇਸੰਸ ਨੂੰ ਰੱਦ ਕੀਤਾ ਗਿਆ ਹੈ।  ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਦੱਸਿਆ ਹੈ ਕਿ ਉਕਤ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਪ੍ਰਦੀਪ ਕੁਮਾਰ ਪੁੱਤਰ ਸ਼੍ਰੀ ਖਰੋਤੀ ਲਾਲ, ਵਾਸੀ ਨਿਊ ਮਾਡਲ ਟਾਊਨ, ਨੇੜੇ ਰਾਧਾ ਸੁਆਮੀ ਸਤਸੰਗ, ਸਲੋਹ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 74/ਐਮ.ਏ./ਐਮ.ਸੀ.2 ਮਿਤੀ 11-06-2018 ਫਰਮ M/S “A.S. Overseas” ਉੱਤੇ Micromax care, ਰਾਹੋ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ। ਇਸ ਸਬੰਧੀ ਸਬੰਧਤ ਪ੍ਰਾਰਥੀ ਸ਼੍ਰੀ ਪ੍ਰਦੀਪ ਕੁਮਾਰ ਨੇ ਦੱਸਿਆ ਹੈ ਕਿ ਉਸਦਾ ਕੰਸਲਟੈਂਸੀ ਦਾ ਕੰਮ ਫਲਾਪ ਹੋ ਗਿਆ ਹੈ ਅਤੇ ਹੁਣ ਉਸਨੇ ਆਪਣਾ ਕੰਮ ਬੰਦ ਕੀਤਾ ਹੋਇਆ ਹੈ। ਇਸ ਲਈ ਉਸ ਨੂੰ ਉਕਤ ਲਾਇਸੰਸ ਦੀ ਭਵਿੱਖ ਲਈ ਰੀਨਿਊ ਕਰਵਾਉਣ ਦੀ ਲੋੜ ਨਹੀਂ ਹੈ। ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ ਲਾਇਸੰਸ ਨੂੰ ਰੱਦ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਦੱਸਿਆ ਹੈ ਕਿ ਉਕਤ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਵਿਸ਼ਾਲ ਕਪੂਰ ਪੁੱਤਰ ਸ਼੍ਰੀ ਯੋਗਿੰਦਰ ਪਾਲ ਕਪੂਰ, ਵਾਸੀ ਮਕਾਨ ਨੰ: 141, ਜੀ.ਟੀ.ਬੀ. ਨਗਰ, ਜਲੰਧਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 85/ਐਮ.ਏ./ਐਮ.ਸੀ.2 ਮਿਤੀ 05-07-2018 ਫਰਮ M/S “Thames English Academy” ਕੈਪ ਟਾਵਰ ਨੇੜੇ ਨਥੂ ਸਵੀਟਸ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ। ਇਸ ਸਬੰਧੀ ਸਬੰਧਤ ਪ੍ਰਾਰਥੀ ਸ਼੍ਰੀ ਵਿਸ਼ਾਲ ਕਪੂਰ ਨੇ ਦੱਸਿਆ ਹੈ ਕਿ ਉਸ ਨੇ ਸਾਲ 2020 ਤੋਂ ਉਕਤ ਲਾਇਸੰਸ ਸਬੰਧੀ ਕੰਮ ਬੰਦ ਕਰ ਦਿੱਤਾ ਹੈ। ਇਸ ਲਈ ਉਸ ਦਾ ਲਾਇਸੰਸ ਕੈਂਸਲ ਕਰ ਦਿੱਤਾ ਜਾਵੇ। ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ ਲਾਇਸੰਸ ਨੂੰ ਰੱਦ ਕੀਤਾ ਗਿਆ ਹੈ।