ਲੋਕ ਸਭਾ ਚੋਣਾਂ 2024 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ  ਵੈਬਕਾਸਟਿੰਗ ਟੀਮ ਨੂੰ ਡਿਪਟੀ ਕਮਿਸ਼ਨਰ ਵੱਲੋਂ ਵੰਡੇ ਗਏ ਪ੍ਰਸ਼ੰਸਾ ਪੱਤਰ  

ਨਵਾਂਸ਼ਹਿਰ, 9 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ ਵੱਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੈਬਕਾਸਟਿੰਗ ਕੰਟਰੋਲ ਰੂਮ ਵਿੱਚ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਜਿਲੇ ਵਿੱਚ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਦੇ ਦੌਰਾਨ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਸਵੀਪ ਟੀਮ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਪ੍ਰੇਰਿਆ ਗਿਆ। ਜਿਸ ਦੇ ਨਾਲ ਆਪਣੇ ਜਿਲ੍ਹੇ ਦੀ ਵੋਟਿੰਗ ਪ੍ਰਤੀਸ਼ਤ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚੋਣਾਂ ਵਾਲੇ ਦਿਨ ਜਿਲਾ ਵੈਬਕਾਸਟਿੰਗ ਕੰਟਰੋਲ ਰੂਮ ਵਿੱਚ ਵੈਬਕਾਸਟਿੰਗ ਟੀਮ ਵੱਲੋਂ ਆਪਣੇ ਕੰਮ ਨੂੰ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ ਜਿਸ ਦੇ ਸਦਕੇ ਸਮੂਹ ਜਿਲੇ ਵਿੱਚ ਹਰ ਇੱਕ ਬੂਥ ਤੇ ਵੋਟਿੰਗ ਬਹੁਤ ਹੀ ਸ਼ਾਂਤਮਈ ਢੰਗ ਨਾਲ ਨੇਪਰੇ ਚੜੀ ਹੈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਸਲਾਂਘਾ ਕਰਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵੈਬਕਾਸਟਿੰਗ ਟੀਮ ਨੂੰ ਪ੍ਰਸ਼ੰਸਾ ਪੱਤਰ ਦਿੰਦੇ ਹੋਏ ਆਉਣ ਵਾਲੇ ਭਵਿੱਖ ਵਿੱਚ ਵੀ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਪਰੋਕਤ ਪ੍ਰੋਗਰਾਮ ਵਿੱਚ ਵੈਬਕਾਸਟਿੰਗ ਟੀਮ ਦੇ ਨੋਡਲ ਅਫਸਰ ਰਾਜਕੁਮਾਰ, ਟੀਮ ਦੇ ਮੈਂਬਰ ਵਜੋਂ ਸੇਵਾਵਾਂ ਦੇਣ ਵਾਲੇ ਕੰਚਨ ਅਰੋੜਾ , ਜਿਲਾ ਬਾਲ ਸੁਰੱਖਿਆ ਅਫਸਰ, ਸੁਮਿਤ ਸ਼ਰਮਾ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ, ਸ਼ਾਨੂ ਰਾਣਾ, ਅਕਾਊਂਟੈਂਟ, ਸੰਤੋਸ਼ ਡਾਟਾ ਐਂਟਰੀ ਆਪਰੇਟਰ, ਕਾਂਤਾ ਆਊਟਰੀਚ ਵਰਕਰ, ਹਰਪ੍ਰੀਤ ਕੌਰ ਅਤੇ ਡੀਸੀ ਦਫਤਰ ਦਾ ਸਟਾਫ ਹਾਜ਼ਰ ਸਨ।