ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜ੍ਹਕਾਂ ’ਤੇ ਪਸ਼ੂ ਚਰਾਉਣ ’ਤੇ ਮਨਾਹੀ

ਨਵਾਂਸ਼ਹਿਰ, 20 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜ੍ਹਕਾਂ ’ਤੇ ਅਵਾਰਾ ਪਸ਼ੂਆਂ ਨੂੰ ਘੁੰਮਣ, ਫਿਰਨ ਅਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਵਾਹਿਆਂ/ਪਸ਼ੂ ਪਾਲਕਾਂ ਵੱਲੋਂ ਪਸ਼ੂਆਂ ਨੂੰ ਚਰਾਉਣ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਰੋਕ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਸ਼ੂ ਜਿੱਥੇ ਸੜ੍ਹਕਾਂ ਕਿਨਾਰੇ ਲਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਉੱਥੇ ਟ੍ਰੈਫ਼ਿਕ ’ਚ ਵਿਘਨ ਦਾ ਕਾਰਨ ਬਣਦੇ ਹਨ। ਇਸ ਤੋਂ ਇਲਾਵਾ  ਪਸ਼ੂਆਂ ਵਿੱਚ ਮੂੰਹ-ਖੁਰ ਤੇ ਲੰਪੀ ਸਕਿਨ (ਧੱਫ਼ੜੀ) ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਸ਼ੂਆਂ ਨੂੰ ਲਾਗ ਤੋਂ ਬਚਾਉਣ ਲਈ ਵਾੜੇ ਵਿੱਚ ਰੱਖਣਾ ਵੀ ਜ਼ਰੂਰੀ ਹੈ। ਇਹ ਹੁਕਮ  19 ਦਸੰਬਰ, 2023 ਤੱਕ ਲਾਗੂ ਰਹੇਗਾ।