ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਚੱਕ ਸਾਧੂ ਅਤੇ ਉਪਰਲੀਆਂ ਖੜ੍ਹਕਾਂ ’ਚ 30 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

  • ਚੱਕ ਸਾਧੂ ’ਚ 19 ਲੱਖ ਰੁਪਏ ਅਤੇ ਉਪਰਲੀਆਂ ਖੜ੍ਹਕਾਂ ’ਚ 11 ਲੱਖ ਰੁਪਏ ਖਰਚ ਕੀਤੇ ਜਾਣਗੇ ਵਿਕਾਸ ਕਾਰਜਾਂ ’ਤੇ
  • ਕਿਹਾ, ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਹੁਸ਼ਿਆਰਪੁਰ, 25 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਲਈ ਉਹ ਪਿੰਡਾਂ ਦਾ ਦੌਰਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਜਾਣ ਰਹੇ ਹਨ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਉਹ ਚੱਕ ਸਾਧੂ ਅਤੇ ਉਪਰਲੀਆਂ ਖੜ੍ਹਕਾਂ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਵਿਕਾਸ ਰਾਸ਼ੀ ਵਿੱਚੋਂ ਪਿੰਡ ਚੱਕ ਸਾਧੂ ਵਿੱਚ ਕਰੀਬ 19 ਲੱਖ ਰੁਪਏ ਅਤੇ ਪਿੰਡ ਉਪਰਲੀਆਂ ਖੜ੍ਹਕਾਂ ਵਿੱਚ ਕਰੀਬ 11 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਚੱਕ ਸਾਧੂ ਵਿੱਚ ਪੀਣ ਵਾਲੇ ਪਾਣੀ ਲਈ 3.88 ਲੱਖ, ਕਮਿਊਨਿਟੀ ਹਾਲ ਦੀ ਮੁਰੰਮਤ ਲਈ 1 ਲੱਖ, ਜਿੰਮ ਦੀ ਇਮਾਰਤ ਅਤੇ ਜ਼ਰੂਰੀ ਵਸਤਾਂ ਦੀ ਮੁਰੰਮਤ ਲਈ 2.50 ਲੱਖ, ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 6.20 ਲੱਖ ਰੁਪਏ ਖਰਚੇ ਜਾਣਗੇ। ਇਸੇ ਤਰ੍ਹਾਂ ਪਿੰਡ ਉੱਪਰਲੀਆਂ ਖੜ੍ਹਕਾਂ ਵਿੱਚ ਪੀਣ ਵਾਲੇ ਪਾਣੀ ’ਤੇ 1.08 ਲੱਖ ਰੁਪਏ, ਖੇਡ ਗਰਾਊਂਡ ਲਈ 8 ਲੱਖ ਰੁਪਏ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 1.58 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ, ਜਿਸ ਲਈ ਸੂਬੇ ਭਰ ਵਿੱਚ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਚੱਕ ਸਾਧੂ ਹਰਜਿੰਦਰ, ਰਾਜ ਕੁਮਾਰ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਪਾਲ, ਨੀਲਮ ਕੁਮਾਰੀ, ਐਡਵੋਕੇਟ ਅਮਰਜੋਤ ਸੈਣੀ, ਪਿੰਡ ਉਪਰਲੀਆਂ ਖੜ੍ਹਕਾਂ ਦੀ ਸਰਪੰਚ ਰਾਜਰਾਣੀ, ਪੰਚ ਸੁਖਵੰਤ ਸਿੰਘ, ਹਰਵਿੰਦਰ ਕੌਰ, ਓਂਕਾਰ ਸਿੰਘ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।