ਦੋ ਭਰਾਵਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਸਾਬਕਾ ਐਸਐਚਓ ਤੇ 3 ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ

ਜਲੰਧਰ, 3 ਸਤੰਬਰ : ਜਲੰਧਰ ਦੇ ਥਾਣਾ ਨੰਬਰ 1 ਵਿਚ ਐਸਐਚਓ ਨਵਦੀਪ ਸਿੰਘ, ਏਐਸਆਈ ਤੇ ਲੇਡੀ ਕਾਂਸਟੇਬਲ ਵੱਲੋਂ ਮਾਨਵਜੀਤ ਸਿੰਘ ਢਿੱਲੋਂ ਨਾਂ ਦੇ ਨੌਜਵਾਨ ਦੀ ਕੁੱਟਮਾਰ ਕਰਨ ਤੇ ਉਸਦੀ ਪੱਗ ਲਾਹੁਣ ਤੇ ਜ਼ਲੀਲ ਕਰਨ ਮਗਰੋਂ ਦੋ ਭਰਾਵਾਂ ਵੱਲੋਂ ਬਿਆਸ ਦਰਿਆ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਸਾਬਕਾ ਐਸ ਐਚ ਓ ਨਵਦੀਪ ਸਿੰਘ, ਲੇਡੀ ਕਾਂਸਟੇਬਲ ਜਗਜੀਤ ਕੌਰ, ਥਾਣੇ ਦੇ ਮੁਣਸ਼ੀ ਏ ਐਸ ਆਈ ਬਲਵਿੰਦਰ ਕੁਮਾਰ ਖਿਲਾਫ ਧਾਰਾ 306 ਤਹਿਤ ਥਾਣਾ ਤਲਵੰਡੀ ਚੌਧਰੀਆਂ ਵਿਚ ਕੇਸ ਦਰਜ ਕੀਤਾ ਗਿਆ। ਬੀਤੇ ਦਿਨ 16 ਦਿਨਾਂ ਮਗਰੋਂ ਛੋਟੇ ਭਰਾ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਸੁਲਤਾਨਪੁਰ ਲੋਧੀ ਦੇ ਕੋਲ ਤਲਵੰਡੀ ਚੌਧਰੀਆਂ ਇਲਾਕੇ ਵਿਚੋਂ ਮਿਲ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਕਿਹਾ ਹੈ ਕਿ ਉਸ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਲਾਸ਼ ਦਾ ਸਸਕਾਰ ਨਹੀਂ ਕੀਤਾ ਜਾਵੇਗਾ।