ਸੀ.ਐਮ ਮਾਨ ਨੇ ਈਦ-ਉਲ-ਫਿਤਰ ਦੇ ਮੌਕੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

ਜਲੰਧਰ, 22 ਅਪ੍ਰੈਲ : ਲੋਕ ਸਭਾ ਉਪ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਜਲੰਧਰ ਦਾ ਦੌਰਾ ਕਰ ਰਹੇ ਹਨ। 2 ਦਿਨ ਪਹਿਲਾਂ ਸਾਂਈ ਦਾਸ ਸਕੂਲ ਦੀ ਗਰਾਊਂਡ ਵਿੱਚ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ। ਅੱਜ ਇੱਕ ਵਾਰ ਫਿਰ ਸੀਐਮ ਮਾਨ ਜਲੰਧਰ ਪਹੁੰਚੇ ਹਨ। ਦਰਅਸਲ ਅੱਜ ਈਦ-ਉਲ-ਫਿਤਰ ਦੇ ਸ਼ੁਭ ਮੌਕੇ ‘ਤੇ ਉਹ ਜਲੰਧਰ ਦੀ ਗੁਲਾਬ ਦੇਵੀ ਰੋਡ ਦਰਗਾਹ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਮੁਸਲਿਮ ਭਾਈਚਾਰੇ ਨੂੰ ਵਧਾਈ ਵੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸੁਸ਼ੀਲ ਰਿੰਕੂ, ਬਲਕਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਹਨ। ਸੀ.ਐਮ ਮਾਨ ਨੇ ਈਦ-ਉਲ-ਫਿਤਰ ਦੇ ਮੌਕੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ।