- ਤੀਰਥ ਯਾਤਰਾ ਸਕੀਮ ਤਹਿਤ ਨਵਾਂਸ਼ਹਿਰ ਹਲਕੇ ਤੋਂ ਰਵਾਨਾ ਹੋਈ ਤੀਜੀ ਬੱਸ
ਨਵਾਂਸ਼ਹਿਰ, 9 ਫਰਵਰੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਸ਼ੁੱਕਰਵਾਰ ਨੂੰ ਨਵਾਂ ਸ਼ਹਿਰ ਤੋਂ ਸ਼੍ਰੀ ਖਾਟੂ ਸ਼ਾਮ ਜੀ (ਰਾਜਸਥਾਨ) ਲਈ ਬੱਸ ਰਵਾਨਾ ਹੋਈ। ਬੱਸ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਲਲਿਤ ਮੋਹਨ ਬੱਲੂ ਅਤੇ ਸੀਨੀਅਰ ਆਗੂਆਂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਸਵਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਸ਼੍ਰੀ ਬੱਲੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਕਈ ਵਾਰ ਕਹਿ ਚੁੱਕੇ ਹਨ ਕਿ ਉਹ ਪੰਜਾਬ ਦੇ ਹਰ ਵਿਅਕਤੀ ਨੂੰ ਤੀਰਥ ਯਾਤਰਾ 'ਤੇ ਜ਼ਰੂਰ ਲੈਕੇ ਜਾਣਗੇ ਅਤੇ ਇਹੀ ਕਾਰਨ ਹੈ ਕਿ ਸਰਕਾਰ ਲਗਾਤਾਰ ਤੀਰਥ ਸਥਾਨਾਂ 'ਤੇ ਬੱਸਾਂ ਭੇਜ ਰਹੀ ਹੈ। ਯਾਤਰਾ ਦੌਰਾਨ ਯਾਤਰੀ ਨੂੰ ਕੋਈ ਖਰਚ ਨਹੀਂ ਕਰਨਾ ਪਵੇਗਾ। ਸਾਰਾ ਖਰਚ ਪੰਜਾਬ ਸਰਕਾਰ ਕਰੇਗੀ। ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਫੰਡਾਂ ਦੀ ਕਮੀ ਦੀਆਂ ਗੱਲਾਂ ਹੀ ਸੁਣਨ ਨੂੰ ਮਿਲਦੀਆਂ ਸਨ, ਪਰ ਸੀ.ਐਮ ਮਾਨ ਜੀ ਦੀ ਅਗਵਾਈ ਵਿੱਚ ਕੰਮ ਕਰ ਰਹੀ ਆਮ ਆਦਮੀ ਪਾਰਟੀ ਨੇ ਪਿਛਲੇ 2 ਸਾਲਾਂ ਵਿੱਚ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਕੀਤੀ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜੀ.ਐਮ ਰੋਡਵੇਜ਼ ਜਸਪ੍ਰੀਤ ਸਿੰਘ, ਐਸ.ਡੀ.ਓ ਕ੍ਰਿਸ਼ਨ ਲਾਲ, ਮੈਡਮ ਰਾਜਦੀਪ ਸ਼ਰਮਾ, ਰਮਨ ਉਮਾਤ ਆਦਿ ਵੀ ਹਾਜ਼ਰ ਸਨ।