ਹਲਕਾ ਇੰਚਾਰਜ ਨਵਾਂਸ਼ਹਿਰ ਅਤੇ ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਬੋਰਡ ਨੇ ਰਾਹੋਂ ਵਿਖੇ ਸੀਵਰੇਜ ਲਾਈਨ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ  

  • ਕਰੀਬ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਵੇਗੀ ਸੀਵਰੇਜ ਲਾਈਨ 

ਨਵਾਂਸ਼ਹਿਰ, 12 ਮਾਰਚ : ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਨਵਾਂਸ਼ਹਿਰ ਅਤੇ ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਬੋਰਡ ਲਲਿਤ ਮੋਹਨ ਪਾਠਕ (ਬੱਲੂ) ਨੇ ਰਾਹੋਂ ਵਿਖੇ ਲਗਭਗ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ ਸੀਵਰ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਹੋਂ ਨਿਵਾਸੀਆਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਇਸ ਖੇਤਰ ਨੂੰ ਸੀਵਰੇਜ ਦੀ ਸੁਵਿਧਾ ਦਿੱਤੀ ਗਈ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਗਗਨ ਅਗਨੀਹੋਤਰੀ, ਹੇਮੰਤ ਸਿੰਘ (ਬੋਬੀ), ਵਿਨੀਤ ਜਾਡਲਾ, ਅਮਰਜੀਤ ਸਿੰਘ (ਬਿੱਟਾ), ਲੱਡੂ ਮਹਾਲੋ, ਯੋਗੇਸ਼ ਰਾਹੋਂ, ਰਮੇਸ਼ ਜਸਲ, ਡਾ. ਕਮਲ, ਭਗਤ ਰਾਮ, ਅਸ਼ਵਨੀ ਜੋਸ਼ੀ ਰਾਹੋਂ, ਪ੍ਰੀਸ਼ਦ ਚੇਤ ਰਾਮ ਰਤਨ, ਤਿਰਲੋਕ ਸਿੰਘ ਸੇਠੀ, ਲੱਕੀ ਐਰੀ ਆਦਿ ਹਾਜ਼ਰ ਸਨ। ਇਸ ਮੌਕੇ ਤੇ ਸੰਬੋਧਿਤ ਕਰਦਿਆਂ ਲਲਿਤ ਮੋਹਨ ਪਾਠਕ (ਬੱਲੂ) ਨੇ ਕਿਹਾ ਕਿ ਪੰਜਾਬ ਸਰਕਾਰ ਹਲਕਾ ਨਿਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਰਾਹੋਂ ਨਿਵਾਸੀਆਂ ਦੀ ਮੰਗ ਅਨੁਸਾਰ ਕਰੀਬ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀ ਪਾਇਪ ਲਾਈਨ ਪਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਸਰਕਾਰ ਵੱਲੋਂ ਜਿੱਥੇ ਵਿਕਾਸ ਕਾਰਜ ਕਰਵਾਏ ਜਾਂਦੇ ਹਨ, ਉੱਥੇ ਨਵੀਆਂ ਯੋਜਨਾਵਾਂ ਰਾਹੀਂ ਹਰ ਤਰ੍ਹਾਂ ਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੀਵਰੇਜ ਲਾਈਨ ਦੇ ਪੈ ਜਾਣ ਨਾਲ ਇਸ ਸਮੱਸਿਆ ਦਾ ਪੂਰੀ ਤਰ੍ਹਾਂ ਨਾਲ ਹੱਲ ਹੋ ਜਾਵੇਗਾ।ਇਸ ਮੌਕੇ ‘ਤੇ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਹਲਕਾ ਨਿਵਾਸੀ ਵੀ ਮੌਜੂਦ ਸਨ।