ਫੂਡ ਕਰਾਫਟ ਇੰਸਟੀਚਿਊਟ ਵਿਖੇ ਲਗਾਇਆ ਡੇਂਗੂ ਤੋਂ ਬਚਾਅ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 22 ਸਤੰਬਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਫੂਡ ਕਰਾਫ਼ਟ ਇੰਸਟੀਚਿਊਟ ਵਿਖੇ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਅੱਜ ਡੇਂਗੂ ਤੋਂ ਬਚਾਅ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਲਾਰਵਾ ਦੀ ਪਹਿਚਾਣ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਦੱਸਿਆ ਗਿਆ। ਫੂਡ ਕਰਾਫਟ ਇੰਸਟੀਚਿਊਟ ਦੇ ਪ੍ਰਿੰਸੀਪਲ ਏ.ਜਗਨਨਾਥਨ ਨੇ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਆਸ-ਪਾਸ ਦੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ, ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਡਾ. ਨਵਪ੍ਰੀਤ ਕੌਰ, ਸਤਪਾਲ, ਸ਼ਮਿੰਦਰ, ਮੰਜੂ ਸਰੋਹਾ, ਅਸ਼ਵਨੀ ਕੁਮਾਰ ਕੌਂਡਲ, ਹਰਦੀਪ, ਅਭਿਸ਼ੇਕ ਪਾਠਕ ਅਤੇ ਹੋਰ ਹਾਜ਼ਰ ਸਨ।