ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਬਲਾਚੌਰ ਦੀ ਕੀਤੀ ਅਚਨਚੇਤ ਚੈਕਿੰਗ 

  • ਲਾਜਮੀ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਨਿਰਦੇਸ਼ ਕੀਤੇ ਜਾਰੀ 

ਨਵਾਂਸ਼ਹਿਰ, 02 ਫਰਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਬਲਾਚੌਰ  ਵਿਖੇ ਅਚਨਚੇਤ ਚੈਂਕਿੰਗ ਕੀਤੀ ਅਤੇ ਡਾਕਟਰਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੀਆਂ ਦਵਾਈਆਂ ਮਰੀਜਾ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਉਣ ਸਬੰਧੀ ਸਖਤ ਨਿਰਦੇਸ਼ ਦਿੱਤੇ। ਇਸ ਮੌਕੇ ੳਨ੍ਹਾਂ ਦੇ ਨਾਲ ਏ.ਡੀ.ਸੀ(ਜ) ਰਾਜੀਵ ਵਰਮਾ, ਏ.ਡੀ.ਸੀ (ਵਿਕਾਸ) ਸਾਗਰ ਸੇਤੀਆਂ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸਹਾਇਕ ਕਮਿਸ਼ਨਰ ਡਾ. ਗੁਰਲੀਨ ਕੌਰ, ਡਾਕਟਰ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲਾਚੌਰ ਹਸਪਤਾਲ ਦੀ ਚੈਕਿੰਗ ਕਰਕੇ ਡਾਕਟਰਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਹਸਪਤਾਲ ਦੇ ਦਵਾਈਆਂ ਦੇ ਸਟੋਰ ਰੂਮ ਦੀ ਚੈਕਿੰਗ ਕਰਕੇ ਸਾਰਾ ਰਿਕਾਰਡ ਚੈਂਕ ਕੀਤਾ ਗਿਆ ਹੈ ਕਿ ਜਿਹੜੀਆਂ ਦਵਾਈਆਂ ਇਸ ਸਮੇਂ ਮੌਜੂਦ ਹਨ ਅਤੇ ਕਿਹੜੀ ਦਵਾਈਆਂ ਦੀ ਡਿਮਾਂਡ ਕੀਤੀ ਜਾਣੀ ਹੈ ਸਬੰਧੀ ਕਾਰਵਾਈ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  ਉਨ੍ਹਾਂ ਨੇ ਕਿਹਾ ਕਿ ਕੁਝ ਦਵਾਈਆਂ ਪਹਿਲਾਂ ਹੀ ਲਾਜਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿੱਧੀ (ਸਟੈਂਡਰਡ ਅਪਟ੍ਰੇਟਿੰਗ ਪ੍ਰੋਸਿਜਰ) ਜਾਰੀ ਕੀਤੀ ਗਈ ਹੈ ਅਤੇ ਮਰੀਜਾਂ ਨੂੰ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਲਾਜ ਕਰਵਾਉਣ ਆਏ ਮਰੀਜਾਂ ਦੇ ਨਾਲ ਵੀ ਗੱਲਬਾਤ ਕੀਤੀ ਅਤੇ  ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ। ਚੈਕਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਹੜੀਆਂ ਹੋਰ ਦਵਾਈਆਂ ਦੀ ਜ਼ਰੂਰਤ ਹੈ, ਨੂੰ ਖਰੀਦ ਕਰਨ ਲਈ ਕਾਗਜੀ ਕਾਰਵਾਈ ਪੂਰੀ ਕਰ ਲਈ ਹੈ ਅਤੇ ਦਵਾਈਆਂ ਮੰਗਵਾਉਣ ਸਬੰਧੀ ਟੈਂਡਰ ਦੀ ਕਾਰਵਾਈ ਪੂਰੀ ਹੋ ਚੁੱਕੀ ਹੈ। ਵੱਖ-ਵੱਖ ਮਰੀਜਾਂ ਤੋਂ ਮੁਹਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਲਈ ਗਈ ਹੈ। ਸਾਰਿਆਂ ਮਰੀਜਾਂ ਵੱਲੋਂ ਸੰਤੁਸ਼ਟੀ ਪ੍ਰਗਟਾਈ ਗਈ ਹੈ। ਅਲਟਰਾਸਾਊਂਡ ਦੀ ਸੁਵਿਧਾ ਦੇ ਲਈ ਇਮਪੈਂਲਡ ਕੀਤੇ ਗਏ ਪ੍ਰਾਈਵੇਟ ਹਸਪਤਾਲਾਂ ਵਿੱਚ ਸਰਕਾਰੀ ਰੇਟਾਂ ‘ਤੇ ਇਹ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਿਵਲ ਹਸਪਤਾਲਾਂ ਦੀ ਚੈਕਿੰਗ ਕੀਤੀ ਜਾਵੇਗੀ ਤਾਂ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।