ਡਿਪਟੀ ਕਮਿਸ਼ਨਰ ਵੱਲੋਂ ਭੱਠਿਆਂ ਵਿੱਚ 20 ਫੀਸਦੀ ਪਰਾਲੀ ਦੀ ਬਾਲਣ ਵਜੋਂ ਵਰਤੋਂ ਯਕੀਨੀ ਬਣਾਉਣ ਦੇ ਹੁਕਮ

  • ਖੇਤੀ ਮਸ਼ੀਨਰੀ ਸਬੰਧੀ ਸਬਸਿਡੀ ਲਈ 20 ਜੁਲਾਈ ਤੱਕ ਕਿਸਾਨ ਕਰ ਸਕਦੇ ਹਨ ਆਨ ਲਾਈਨ ਅਪਲਾਈ
  • ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ 

ਕਪੂਰਥਲਾ, 5 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਭੱਠਿਆਂ ਵਿੱਚ 20 ਫੀਸਦੀ ਬਾਲਣ ਲਈ ਪਰਾਲੀ ਦੀ ਵਰਤੋਂ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ  ਹਨ । ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਪ੍ਰੀਤ ਕੌਰ ਸੰਧੂ ਨਾਲ ਪ੍ਰਦੂਸ਼ਣ ਦੀ ਰੋਕਥਾਮ ਲਈ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੀ ਬਾਲਣ ਦੇ ਰੂਪ ਵਿੱਚ ਵਰਤੋਂ ਨਾ ਸਿਰਫ ਹਵਾ ਪ੍ਰਦੂਸ਼ਣ ਨੂੰ ਰੋਕਦੀ ਹੈ ਸਗੋਂ ਇਸ ਨਾਲ ਪਰਾਲੀ ਦੇ ਯੋਗ ਪ੍ਰਬੰਧਨ ਵਿੱਚ ਵੀ ਸਹਾਇਤਾ ਮਿਲਦੀ ਹੈ । ਉਨਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਭੱਠਿਆਂ ਦੀ ਲਗਾਤਾਰ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਸਰਕਾਰ ਦੀਆਂ ਪ੍ਰਦੂਸ਼ਣ ਰੋਕਣ ਲਈ ਜਾਰੀ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਂ ਸਕੇ ।  ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀ ਮਸ਼ੀਨਰੀ ਸਬੰਧੀ ਸਬਸਿਡੀ ਯੋਜਨਾ ਦਾ ਵੱਧ ਤੋਂ ਵੱਧ ਕਿਸਾਨਾਂ ਨੂੰ ਸੱਦਾ ਦਿੰਦਿਆਂ ਦੱਸਿਆ ਕਿ ਮਸ਼ੀਨਾਂ ਸਬਸਿਡੀ 'ਤੇ ਉਪਲਬਧ ਕਰਵਾਉਣ ਲਈ ਆਨ ਲਾਈਨ ਪੋਰਟਲ 'ਤੇ 20 ਜੁਲਾਈ 2023 ਤੱਕ ਕਿਸਾਨ ਆਪਣੀ ਅਰਜ਼ੀ ਦੇ ਸਕਦੇ ਹਨ । ਉਨਾਂ  ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਕਿਸਾਨ ਸਬਸਿਡੀ ਤੋਂ ਵਾਂਝਾ ਨਾ ਰਹੇ ਤੇ ਇਸ ਸਬੰਧੀ ਕਿਸਾਨਾਂ ਨੂੰ ਅਪਲਾਈ ਕਰਨ ਵਿੱਚ ਅਗਵਾਈ ਪ੍ਰਦਾਨ ਕੀਤੀ ਜਾਵੇ । ਸਬਸਿਡੀ ਵਾਲੀਆਂ ਮਸ਼ੀਨਾਂ ਵਿੱਚ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਮ/ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਸਮੇਤ ਪੋਰਟਲ 'ਤੇ ਮਸ਼ੀਨਾਂ ਦੀ ਉਪਲਬਧ ਸੂਚੀ ਅਨੁਸਾਰ ਕਿਸਾਨ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ। ਸਬ-ਮਸ਼ੀਨ ਆਨ ਐਕਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਤਹਿਤ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਹੋਵੇਗੀ, ਜਿਸ ਦੀ ਸੂਚੀ ਕੀਮਤ ਅਤੇ ਮਿਲਣ ਵਾਲੀ ਸਬਸਿਡੀ ਸਬੰਧੀ ਪੂਰੀ ਜਾਣਕਾਰੀ ਵੈਬਸਾਈਟ 'ਤੇ ਉਪਬਲਧ ਕਰਵਾਈ ਗਈ ਹੈ ਅਤੇ ਐਸ.ਸੀ. ਕਿਸਾਨਾਂ ਲਈ ਸਕੀਮ ਅਧੀਨ ਵੱਖਰੇ ਤੌਰ 'ਤੇ ਫੰਡ ਉਪਲਬਧ ਹਨ। ਕਿਸਾਨ ਆਨ ਲਾਈਨ ਪੋਰਟਲ agrimachinerypb.com ਰਾਹੀਂ ਅਪਲਾਈ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਡਾ ਬਲਬੀਰ ਚੰਦ ਨੇ ਦੱਸਿਆ  ਕਿ ਕਿਸਾਨਾਂ ਕਿਸੇ ਕਿਸਮ ਦੀ ਸਲਾਹ ਲਈ ਵਿਭਾਗ ਦੇ ਬਲਾਕ ਪੱਧਰੀ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ । ਸੁਲਤਾਨਪੁਰ ਲੋਧੀ ਬਲਾਕ ਤੋਂ  ਖੇਤੀਬਾੜੀ ਅਫਸਰ ਅਸ਼ਵਨੀ ਕੁਮਾਰ (88720-07524) ਕਪੂਰਥਲਾ ਬਾਲਕ ਦੇ ਖੇਤੀਬਾੜੀ ਅਫ਼ਸਰ ਹਰਕਮਲ ਪ੍ਰਿਤਪਾਲ ਸਿੰਘ (98776-20312) ਨਡਾਲਾ ਬਲਾਕ ਦੇ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ (88720-07506) ਢਿਲਵਾਂ ਦੇ ਬਲਾਕ ਖੇਤੀਬਾੜੀ ਅਫਸਰ ਬਲਕਾਰ ਸਿੰਘ (97814-11660 )ਅਤੇ ਫਗਵਾੜਾ ਦੇ ਬਲਾਕ ਖੇਤੀਬਾੜੀ ਅਫਸਰ ਪਰਮਜੀਤ ਸਿੰਘ ਮਹੈ ਨਾਲ 94634-44250 ਤੇ ਸੰਪਰਕ ਕੀਤਾ ਜਾ ਸਕਦਾ ਹੈ