ਪਿੰਡਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ, 2 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਪਿੰਡਾਂ ਦੀ ਮੰਗ ਅਨੁਸਾਰ ਕੰਮ ਕਰਵਾ ਕੇ ਇਲਾਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿੰਡਾਂ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ, ਉੱਥੇ ਹੀ ਲੋੜਵੰਦ ਵਿਅਕਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਹ ਪਿੰਡ ਨਾਰਾ ਦੀ ਪੰਚਾਇਤ ਨੂੰ ਜਿੰਮ ਲਈ 2 ਲੱਖ ਰੁਪਏ ਦਾ ਚੈਕ ਸੌਂਪਣ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਸਕੀਮਾਂ ਦਾ ਲਾਭ ਜਾਣਕਾਰੀ ਰਾਹੀਂ ਹੀ ਲਿਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੀ ਹਰ ਜ਼ਰੂਰੀ ਮੰਗ ਪੂਰੀ ਕੀਤੀ ਜਾਵੇਗੀ।। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਪਹਿਲ ਦੇ ਆਧਾਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜਨੀਤੀ ਤੋਂ ਉਪਰ ਉੱਠ ਕੇ ਵਿਕਾਸ ਕਾਰਜ ਕਰਵਾਉਣ ਵਿੱਚ ਵਿਸ਼ਵਾਸ਼ ਰੱਖਦੀ ਹੈ। ਇਸ ਮੌਕੇ ਪ੍ਰੀਤਪਾਲ ਤੋਂ ਇਲਾਵਾ ਬੀ.ਡੀ.ਪੀ.ਓ ਸੁਖਵਿੰਦਰ ਸਿੰਘ, ਅਸ਼ੋਕ ਪਹਿਲਵਾਨ, ਪਿੰਡ ਦੀ ਪੰਚਾਇਤ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।