ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੌਮੀ ਲੋਕ ਅਦਾਲਤ ਸਬੰਧੀ ਜੁਡੀਸ਼ੀਅਲ ਅਧਿਕਾਰੀਆਂ ਨਾਲ ਮੀਟਿੰਗ

  • ਸੀ.ਜੇ.ਐਮ ਨੇ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼

ਹੁਸ਼ਿਆਰਪੁਰ, 22 ਅਗਸਤ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋ ਅੱਜ ਸਮੂਹ ਜੁਡੀਸ਼ੀਅਲ ਜੱਜ ਸਹਿਬਾਨ ਨਾਲ ਮਿਤੀ 9 ਸਤੰਬਰ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ ਤੇ ਇਸ ਲੋਕ ਅਦਾਲਤ ਵਿੱਚ ਰੱਖੇ ਜਾਣ ਵਾਲੇ ਕੇਸਾਂ ਦਾ ਵੱਧ ਤੇ ਵੱਧ ਨਿਪਟਾਰਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੀਡੀਏਸ਼ਨ ਸੈਂਟਰ ਵਿੱਚ ਭੇਜੇ ਜਾਣ ਵਾਲੇ ਕੇਸਾਂ ਬਾਰੇ ਕਿਹਾ ਗਿਆ ਕਿ ਜਿਹੜੇ ਕੇਸਾਂ ਵਿੱਚ ਰਾਜ਼ੀਨਾਮਾ ਹੋਣਾ ਸਫ਼ਲ ਹੋਵੇ, ਉਹ ਕੇਸ ਮੀਡੀਏਸ਼ਨ ਲਈ ਭੇਜੇ ਜਾਣ, ਨਾਲ ਹੀ  ਰਿਮਾਂਡ ਸਟੇਜ ’ਤੇ ਕੇਸਾਂ ਵਿੱਚ ਪ੍ਰਾਈਵੇਟ ਜਾਂ ਸਰਕਾਰੀ ਵਕੀਲ ਹੋਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਨਿਊ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ ਦਫਤਰ ਬਾਰੇ ਚਾਨਣਾ ਪਾਇਆ ਤੇ ਦੱਸਿਆ ਕਿ ਇਸ ਵਿੱਚ ਨਿਯੁਕਤ ਕੀਤੇ ਗਏ ਚੀਫ, ਡਿਪਟੀ ਅਤੇ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਦੋਸ਼ੀ ਦੇ ਕੇਸਾਂ ਦੀ ਪੈਰਵੀ ਕਰਨਗੇ ਅਤੇ ਮੁਦੱਈ ਤੇ ਵਿਕਟਮ ਦੇ ਕੇਸਾਂ ਵਿੱਚ ਪੈਨਲ ਦੇ ਵਕੀਲਾਂ ਵਲੋ ਪੈਰਵੀ ਕੀਤੀ ਜਾਵੇਗੀੇ। ਇਸੇ ਤਰ੍ਹਾਂ ਸੀ.ਜੇ.ਐਮ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ 9 ਸਤੰਬਰ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ, ਬੈਂਕ ਮੈਨੇਜਰਾਂ ਨਾਲ ਨਿਊ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪ੍ਰੀ ਲਿਟਿਗੇਟਿਵ ਕੇਸਾਂ ਬਾਰੇ ਬੈਂਕ ਮੇਨੈਜਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਕੇਸ ਲਗਾਏ ਜਾਣ ਤਾਂ ਜੋ ਜਨਤਾ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ। ਬੀ ਡੀ ਪੀ ਓ ਹਾਜੀਪੁਰ,  ਬੀ ਡੀ ਪੀ ਓ ਹੁਸ਼ਿਆਰਪੁਰ—1 ਅਤੇ 2, ਬੀ ਡੀ ਪੀ ਓ ਤਲਵਾੜਾ, ਬੀ ਡੀ ਪੀ ਓ ਭੂੰਗਾ, ਬੀ ਡੀ ਪੀ ਓ ਦਸੂਹਾ,  ਬੀ ਡੀ ਪੀ ਓ ਟਾਂਡਾ ਨੂੰ 9 ਸਤੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਪਿੰਡਾਂ ਵਿੱਚ ਵੱਧ ਤੋ ਵੱਧ ਤੋਂ ਪਬਲੀਸਿਟੀ ਕਰਨ ਲਈ ਨਿਰਦੇਸ਼ ਦਿੱਤੇ ਗਏ। ਉਪਰੋਕਤ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਮਿਤੀ 9 ਸਤੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਟੈ੍ਰਫਿਕ ਇੰਨਚਾਰਜ ਨੂੰ ਇਸ ਲੋਕ ਅਦਾਲਤ ਰਾਹੀ ਪੈਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿੱਚ ਦੇਣ ਦੇ ਨਿਰਦੇਸ਼ ਦਿੱਤੇ ਗਏ ਅਤੇ ਆਰ ਟੀ ਏ ਮਨਜੀਤ ਸਿੰੋਘ ਸੈਕਸ਼ਨ ਅਫਸਰ ਨੂੰ ਵੱਧ ਤੋ ਵੱਧ ਚਲਾਨਾਂ ਨੂੰ ਲੋਕ ਅਦਾਲਤ ਵਿੱਚ ਲਗਾਉਣ ਲਈ ਕਿਹਾ ਗਿਆ। ਬਿਜਲੀ ਵਿਭਾਗ ਦੇ ਐਕਸੀਅਨ ਨਾਲ ਕੇਸਾਂ ਬਾਰੇ ਚਰਚਾ ਕੀਤੀ ਗਈ। ਜਿਲ੍ਹਾ ਕਨਜ਼ਿਊਮਰ ਡਿਸਪਿਊਟ ਰੈਡਰੈਸਲ ਕਮਿਸ਼ਨ ਹੁਸ਼ਿਆਰਪੁਰ ਦੇ ਮੈਬਰ ਪ੍ਰੇਮ ਸਿੰਘ ਸਲਾਰੀਆ ਅਤੇ ਬੀ ਐਸ ਐਨ ਐਲ, ਜੂਨੀਅਰ ਅਸਿਸਟੈਂਟ ਅਫਸਰ ਪਰਮਵੀਰ ਸਿੰਘ,  ਇੰਸ਼ੋਰੈਂਸ ਕੰਪਨੀ ਦੇ ਉਪਿੰਦਰ ਸਿੰਘ ਅਸਿਸਟੈਂਟ ਅਫਸਰ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮਿਤੀ 9 ਸਤੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਕੇਸਾਂ ਲਗਾਉਣ ਲਈ ਕਿਹਾ ਗਿਆ।