ਸਾਡੇ ਬਜ਼ੁਰਗ, ਸਾਡਾ ਮਾਣ' ਸਕੀਮ ਤਹਿਤ  ਜ਼ਿਲ੍ਹਾ ਪੱਧਰੀ ਸਮਾਗਮ 17 ਨੂੰ

  • ਕੈਬਨਿਟ ਮੰਤਰੀ ਜਿੰਪਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ 
  • ਸਮਾਗਮ ਦੌਰਾਨ ਬਜ਼ੁਰਗਾਂ ਨੂੰ ਸਿਹਤ ਜਾਂਚ ਤੋਂ ਇਲਾਵਾ ਹੋਰ ਸਰਕਾਰੀ ਸਕੀਮਾਂ ਦਾ ਦਿੱਤਾ ਜਾਵੇਗਾ ਲਾਭ

ਹੁਸ਼ਿਆਰਪੁਰ, 16 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ 'ਸਾਡੇ ਬਜ਼ੁਰਗ, ਸਾਡਾ ਮਾਣ' ਸਕੀਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਕੈਂਪ 17 ਨਵੰਬਰ ਨੂੰ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਬਜ਼ੁਰਗਾਂ ਦੀ ਸਿਹਤ ਜਾਂਚ ਤੋਂ ਇਲਾਵਾ ਉਨ੍ਹਾਂ ਦੀ ਭਲਾਈ ਸਬੰਧੀ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਨ੍ਹਾਂ ਤੱਕ ਪਹੁੰਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਅਤੇ ਇਸ ਵਿਚ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਂਚ, ਨੱਕ, ਕੰਨ, ਗਲੇ ਦੀ ਜਾਂਚ, ਅੱਖਾਂ ਦੀ ਜਾਂਚ, ਅੱਖਾਂ ਦਾ ਆਪ੍ਰੇਸ਼ਨ, ਮੁਫ਼ਤ ਐਨਕਾਂ ਅਤੇ ਦੰਦਾਂ ਦਾ ਚੈੱਕਅੱਪ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਰਥੋਪੈਡਿਕ ਡਾਕਟਰ, ਫਿਜ਼ੀਓਥੈਰੇਪਿਸਟ ਅਤੇ ਯੋਗਾ ਟ੍ਰੇਨਰ ਵੀ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ, ਯੂ.ਡੀ.ਆਈ.ਡੀ, ਸੀਨੀਅਰ ਸਿਟੀਜ਼ਨ ਕਾਰਡ, ਆਯੂਸ਼ਮਾਨ ਕਾਰਡ ਦਾ ਲਾਭ ਵੀ ਦਿੱਤਾ ਜਾਵੇਗਾ।