ਬੱਸ ਸਟੈਂਡ ਹੁਸ਼ਿਆਰਪੁਰ ’ਚ ਲੱਗਾ ਅੱਖਾਂ ਦਾ ਚੈਕਅੱਪ ਕੈਂਪ

  • ਕੈਂਪ ਦੇ ਦੂਜੇ ਦਿਨ 110 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਹੁਸ਼ਿਆਰਪੁਰ, 25 ਜਨਵਰੀ : ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਬੱਸ ਸਟੈਂਡ ਹੁਸ਼ਿਆਰਪੁਰ ਵਿਚ ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅੱਪ ਕਰਨ ਲਈ ਚੱਲ ਰਹੇ ਦੋ ਰੋਜ਼ਾ ਕੈਂਪ ਦੇ ਦੂਜੇ ਦਿਨ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਅੱਖਾਂ ਦੇ ਮਾਹਿਰ ਡਾ. ਮਨਪ੍ਰੀਤ ਕੌਰ ਅਤੇ ਡਾ. ਮਨਦੀਪ ਕੌਰ ਦੀ ਟੀਮ ਵਲੋਂ 110 ਡਰਾਈਵਰਾਂ ਅਤੇ ਆਮ ਲੋਕਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦਵਾਈ ਵੀ ਦਿੱਤੀ ਗਈ, ਜਿਨ੍ਹਾਂ ਲੋਕਾਂ ਦੀਆਂ ਅੱਖਾਂ ਵਿਚ ਜ਼ਿਆਦਾ ਦਿੱਕਤ ਸੀ, ਉਨ੍ਹਾਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਚ ਆਪਣਾ ਯੋਗ ਇਲਾਜ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਆਈ ਮੈਡੀਕਲ ਟੀਮ ਦਾ ਧੰਨਵਾਦ ਕਰਦਿਆਂ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ।