ਪੰਜਾਬ ’ਚ ਹੁਣ ਤੱਕ ਦੀ ਇਹ ਪਹਿਲੀ ਸਰਕਾਰ ਜੋ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ  ਉਨ੍ਹਾਂ ਨੂੰ ਹਰ ਸਹੂਲਤ :  ਜਿੰਪਾ

  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 14.28, ਕੋਟਲਾ ਗੌਂਸਪੁਰ, ਸ਼ੇਰਪੁਰ ਬਾਤੀਆਂ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 10 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ, ਕਿਉਂਕਿ ਇਹ ਪਹਿਲੀ ਸਰਕਾਰ ਹੈ, ਜਿਸ ਨੇ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਈ ਹੈ। ਉਹ ਅੱਜ ਵਾਰਡ ਨੰਬਰ 14, 28, ਕੋਟਲਾ ਗੌਂਸਪੁਰ, ਸ਼ੇਰਪੁਰ ਬਾਤੀਆਂ ਵਿਚ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦਾ ਹਰ ਨਾਗਰਿਕ ਇਨ੍ਹਾਂ ਕੈਂਪਾਂ ਰਾਹੀਂ ਜਿਥੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਿਹਾ ਹੈ, ਉਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਪਟਾਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਿਸ ਵੀ ਕੈਂਪ ਵਿਚ ਪਹੁੰਚਦੇ ਹਨ, ਤਾਂ ਸੂਬਾ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰ ਰਹੇ ਹਨ, ਕਿਉਂਕਿ ਇਨ੍ਹਾਂ ਕੈਂਪਾਂ ਰਾਹੀਂ ਸੂਬਾ ਵਾਸੀਆਂ ਦੇ ਲੰਬਿਤ ਪਏ ਮਾਮਲੇ ਤੁਰੰਤ ਹੱਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਦਾ ਪੰਜਵਾਂ ਦਿਨ ਹੈ ਅਤੇ ਪੰਜਾਬ ਸਰਕਾਰ ਰੋਜ਼ਾਨਾ ਇਨ੍ਹਾਂ ਕੈਂਪਾਂ ਦੀ ਸਮੀਖਿਆ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਿਨ-ਰਾਤ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਕ੍ਰਮ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਵੱਖ-ਵੱਖ ਵਿਭਾਗ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਰਹਿਣਗੇ। ਇਸ ਮੋਕੇ ਕੌਂਸਲਰ ਬਲਵਿੰਦਰ ਸਿੰਘ ਬਿੰਦੀ, ਚੰਦਨ ਲੱਕੀ, ਸੰਦੀਪ ਚੇਚੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।