ਆਈ.ਟੀ.ਆਈ ਗਰਾਊਂਡ ਵਿਖੇ 14 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ

  • 15 ਅਗਸਤ ਨੂੰ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ
  • ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣ ਦੇ ਦਿੱਤੇ ਨਿਰਦੇਸ਼

ਨਵਾਂਸ਼ਹਿਰ, 13 ਅਗਸਤ :  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਆਈ. ਟੀ. ਆਈ ਗਰਾਊਂਡ ਵਿਖੇ 14 ਅਗਸਤ ਨੂੰ ਫੁੱਲ ਡ੍ਰੈਸ ਰਿਹਰਸਲ ਕਰਵਾਈ ਜਾਵੇਗੀ। ਜਿਸਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਅੱਜ ਆਈ. ਟੀ. ਆਈ ਗਰਾੳੂਂਡ ਵਿਖੇ 15 ਅਗਸਤ ਨੂੰ ਮਨਾਉਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਜਾਇਜਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਨਾਲ ਏ. ਡੀ. ਸੀ ਜਨਰਲ ਰਾਜੀਵ ਵਰਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ, ਜਿਸ ਵਿਚ 15 ਅਗਸਤ ਨੂੰ ਐਨ.ਆਰ.ਆਈ. ਅਫੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਤੋਂ ਇਲਾਵਾ ਵੱਖ-ਵੱਖ ਸੁਰੱਖਿਆ ਬੱਲਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਹੋਵੇਗਾ। ਇਸ ਦੌਰਾਨ ਜਿਥੇ ਮੁੱਖ ਮਹਿਮਾਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵੱਖ-ਵੱਖ ਹਲਕਿਆਂ ਵਿਚ ਵਿਲੱਖਣ ਸੇਵਾਵਾਂ ਦੇਣ ਵਾਲਿਆਂ ਦਾ ਵੀ ਸਨਮਾਨ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ, ਟ੍ਰੈਫਿਕ, ਮੈਡੀਕਲ ਸੁਵਿਧਾਵਾਂ, ਗਰਾਊਂਡ ਦੀ ਸਫਾਈ, ਸਟੇਜ ਦੀ ਸਜਾਵਟ, ਪੀਣ ਵਾਲੇ ਪਾਣੀ ਦਾ ਪ੍ਰਬੰਧ ਆਦਿ ਹੋਰ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਨਵਾਂਸ਼ਹਿਰ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ ਵੀ ਮੌਜੂਦ ਸਨ। ਆਈ.ਟੀ.ਆਈ ਗਰਾਊਂਡ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਤੇ ਹੋਰ।