ਸਰਕਾਰ ਨੇ ਵਿਕਾਸ ‘ਤੇ ਇੱਕ ਪੈਸਾ ਵੀ ਨਹੀਂ ਖਰਚਿਆ : ਰਾਜਾ ਵੜਿੰਗ

ਜਲੰਧਰ, 8 ਜੁਲਾਈ 2024 : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਜਲੰਧਰ ਪ੍ਰੈੱਸ ਕਲੱਬ ਵਿੱਚ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਗੈਂਗਸਟਰ ਦਲਜੀਤ ਸਿੰਘ ਭਾਨਾ ‘ਤੇ ਵੀ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਲੋਕਾਂ ਨੂੰ ਨਾਜਾਇਜ਼ ਸ਼ਰਾਬ ਅਤੇ ਪੈਸੇ ਵੰਡੇ ਜਾ ਰਹੇ ਹਨ। ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਬਾਹਰੋਂ ਆਏ ਆਗੂ ਅਤੇ ਵਰਕਰਾਂ ਨੂੰ ਜਲੰਧਰ ਤੋਂ ਬਾਹਰ ਭੇਜਿਆ ਜਾਵੇਗਾ। ਪੰਜਾਬ ਕਾਂਗਰਸ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਆਗੂ ਦੇ ਨਾਲ ਪੁਲਿਸ ਸੁਰੱਖਿਆ ਦੇ ਬਾਵਜੂਦ ਹਮਲੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜ਼ੀਰੋ ਐਫ.ਆਈ.ਆਰ ਦਰਜ ਕੀਤੀ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰ੍ਹਾਂ ਹੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਕਾਫਲੇ ਕਾਫਲੇ ਦੇ ਆਉਣ ‘ਤੇ ਸੜਕ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਂਦੀ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਸੀਐਮ ਤੱਕ ਪਹੁੰਚਣ ਨਹੀਂ ਦਿੱਤਾ ਜਾਂਦਾ ਹੈ। ਵਿਰੋਧੀਆਂ ਧਿਰ ਵੱਲੋਂ ਸੂਬਾ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਨੇ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਪਰ ਪੰਜਾਬ ਦੇ ਵਿਕਾਸ ‘ਤੇ ਇੱਕ ਪੈਸਾ ਵੀ ਨਹੀਂ ਖਰਚਿਆ। ਪਾਵੇ ਮੈਡੀਕਲ ਕਾਲਜ ਹੋਵੇ ਜਾ ਫਿਰ ਪੰਜਾਬ ਦਾ ਬੁਨਿਆਦੀ ਢਾਂਚਾ ਹੋਵੇ ਅਤੇ ਜਾਂ ਫਿਰ ਸੜਕਾਂ ਦਾ ਨਿਰਮਾਣ, ਕੋਈ ਕੰਮ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ 25 ਸਾਲ ਪਿੱਛੇ ਧੱਕ ਦਿੱਤਾ ਹੈ।