ਜਲੰਧਰ ਪੱਛਮੀ ਜਿਮਨੀ ਚੋਣ ਲਈ ਆਪ ਪਾਰਟੀ ਵੱਲੋਂ ਮਹਿੰਦਰ ਭਗਤ ਤੇ ਭਾਜਪਾ ਨੇ ਸ਼ੀਤਲ ਅੰਗੁਰਲ ਨੂੰ ਬਣਾਇਆ ਉਮੀਦਵਾਰ

ਜਲੰਧਰ, 17 ਜੂਨ 2024 : ਜਲੰਧਰ ਪੱਛਮੀ ਤੇ ਹੋ ਰਹੀ ਜਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਅਤੇ ਭਾਜਪਾ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਇਸੇ ਤਹਿਤ ਆਮ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਚ ਆਏ ਮਹਿੰਦਰ ਭਗਤ ਨੇ ਆਪਣੀ ਜਿੱਤ ਦਾ ਭਰੋਸਾ ਪ੍ਰਗਟ ਕੀਤਾ ਹੈ। ਮਹਿੰਦਰ ਭਗਤ ਦਾ ਜਲੰਧਰ ਪੱਛਮੀ ਇਲਾਕੇ ਦੇ ਵਿੱਚ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ। ਪਿਛਲੇ ਸਾਲ 2023 ਦੇ ਵਿੱਚ ਜਦੋਂ ਲੋਕ ਸਭਾ ਦੀਆਂ ਉਪ ਚੋਣਾਂ ਹੋਈਆਂ ਸਨ ਉਸ ਵੇਲੇ ਬੀਜੇਪੀ ਛੱਡ ਕੇ ਮਹਿੰਦਰ ਭਗਤ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਸਨ। ਮਹਿੰਦਰ ਭਗਤ ਪੰਜਾਬ ਦੇ ਵੱਡੇ ਸਿਆਸੀ ਪਰਿਵਾਰ ਦੇ ਨਾਲ ਸੰਬੰਧ ਰੱਖਦੇ ਨੇ, ਉਹਨਾਂ ਦੇ ਪਿਤਾ ਚੁੰਨੀ ਲਾਲ ਪੰਜਾਬ ਬੀਜੇਪੀ ਦੇ ਵਿੱਚ ਕਾਫੀ ਵੱਡਾ ਚਿਹਰਾ ਮੰਨੇ ਜਾਂਦੇ ਸਨ। ਉਹ ਪੰਜਾਬ ਸਰਕਾਰ ਦੇ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਬੀਜੇਪੀ ਨੇ ਉਹਨਾਂ ਨੂੰ ਮੈਦਾਨ ਦੇ ਵਿੱਚ ਉਤਾਰਿਆ ਸੀ ਅਤੇ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਹਿੰਦਰ ਭਗਤ ਜਿਮਨੀ ਚੋਣਾਂ ਦੌਰਾਨ ਅਚਾਨਕ ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਸਨ। ਜਲੰਧਰ ਪੱਛਮੀ ਦੀ ਜ਼ਿਮਨੀ ਚੋਣ  ਦੇ ਲਈ ਸ਼ੀਤਲ ਅੰਗੁਰਾਲ ਨੂੰ ਬੀਜੇਪੀ ਨੇ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। ਬੀਜੇਪੀ ਨੇ ਇੱਕ ਪ੍ਰੈਸ ਨੋਟ ਜਾਰੀ ਕਰਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੀਤਲ ਅੰਗੁਰਲ ਹੀ ਜਲੰਧਰ ਪੱਛਮੀ ਤੋਂ ਐਮਐਲਏ ਸਨ। ਸ਼ੀਤਲ ਅੰਗੁਰਲ ਨੇ ਆਮ ਆਦਮੀ ਪਾਰਟੀ ਤੋਂ ਟਿਕਟ ਲੈ ਕੇ ਇਸ ਸੀਟ ਤੇ ਜਿੱਤ ਦਰਜ ਕੀਤੀ ਸੀ। ਅੰਗੁਰਾਲ ਨੇ ਜਲੰਧਰ ਪੱਛਮੀ ਦੀ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਇਸ ਤੋਂ ਬਾਅਦ ਉਹਨਾਂ ਨੇ ਬੀਜੇਪੀ ਜੁਆਇਨ ਕਰ ਲਈ ਸੀ ਅੰਗੁਰਾਲ ਦੇ ਅਸਤੀਫੇ ਦੀ ਮਨਜ਼ੂਰੀ ਤੋਂ ਬਾਅਦ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਮੁੜ ਤੋਂ ਚੋਣਾਂ ਹੋ ਰਹੀਆਂ ਹਨ, ਤੇ ਹੁਣ ਬੀਜੇਪੀ ਨੇ ਸ਼ੀਤਲ ਅੰਗਰਾਲ ਨੂੰ ਇਹਨਾਂ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਹੈ। ਇੱਥੇ ਜ਼ਿਕਰ ਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਚੋਣ ਦੇ ਲਈ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਕਿਸੇ ਹੋਰ ਸਿਆਸੀ ਪਾਰਟੀ ਨੇ ਅਜੇ ਤੱਕ ਆਪਣਾ ਉਮੀਦਵਾਰ ਖੜਾ ਨਹੀਂ ਕੀਤਾ ਇਸ ਜ਼ਿਮਨੀ ਚੋਣ ਦੇ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਸਨ, ਤੇ 21 ਜੂਨ ਤੱਕ ਇਹ ਨਾਮਜ਼ਦਗੀਆਂ ਚੱਲਣਗੀਆਂ।