ਐਮ.ਡੀ.ਐਮ ਡਾ. ਸ਼ਿਵਰਾਜ ਸਿੰਘ ਬੱਲ ਨੇ ਡਰੱਗ ਡੀ-ਅਡਿਕਸ਼ਨ ਸੈਂਟਰ ਦੀ ਕੀਤੀ ਚੈਕਿੰਗ

ਨਵਾਂਸ਼ਹਿਰ, 3 ਨਵੰਬਰ : ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਐਮ.ਡੀ.ਐਮ. ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਡਰੱਗ ਡੀ-ਅਡਿਕਸ਼ਨ ਸੈਂਟਰ ਬੰਗਾ ਰੋਡ ਨਵਾਂਸ਼ਹਿਰ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਲਖਵੀਰ ਸਿੰਘ, ਡੀ.ਐਮ.ਸੀ. ਅਤੇ ਡਰੱਗ ਇੰਸਪੈਕਟਰ ਸਾਂਝੀ ਟੀਮ ਦੇ ਅਧਿਕਾਰੀ ਵੀ ਮੌਜੂਦ ਸਨ। ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਤ ਮਾਪ-ਦੰਡਾਂ ਅਨੁਸਾਰ ਚੈਕਿੰਗ ਕੀਤੀ ਗਈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਗ੍ਰਸਥ ਵਿਅਕਤੀਆਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਡਰੱਗ ਡੀ-ਅਡਿਕਸ਼ਨ ਸੈਂਟਰਾਂ ਵਿੱਚ ਦਾਖਲ ਕਰਵਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਵਿਚ ਆਪਦਾ ਯੋਗਦਾਨ ਪਾਉਣ। ਐਸ.ਡੀ.ਐਮ ਨੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਤਹਿ ਕੀਤੇ ਮਾਪਦੰਡਾਂ ਅਨੁਸਾਰ ਦਵਾਈ ਦੀ ਮਾਤਰਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਿਰਧਾਰਿਤ ਕੀਤੀ ਗਈ ਮਾਤਰਾ ਤੋਂ ਵੱਧ ਕਿਸੇ ਵੀ ਮਰੀਜ਼ ਨੂੰ ਨਾ ਦਿੱਤੀ ਜਾਵੇ।