ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪਿੰਡ ਲੈਵਲ ਮੋਨਟਿਰਿੰਗ ਟੀਮਾਂ ਨਾਲ ਕੀਤੀ ਬੈਠਕ

  • ਪਰਾਲੀ ਜਲਾਉਣ ਵਾਲਿਆਂ ਦੇ ਕੱਟੇ ਜਾਣ ਚਲਾਨ

ਨਵਾਂਸ਼ਹਿਰ, 11 ਅਕਤੂਬਰ : ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵ ਰਾਜ ਸਿੰਘ ਬੱਲ (ਵਾਧੂ ਚਾਰਜ) ਵਧੀਕ ਡਿਪਟੀ ਕਮਸ਼ਨਰ (ਵ) ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪਿੰਡ ਲੈਵਲ ਮੋਨਟਿਰਿੰਗ ਟੀਮਾਂ ਨਾਲ ਬੈਠਕ ਕਰਕੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਲੱਸਟਰ ਅਫ਼ਸਰਾਂ ਅਤੇ ਵਿਲੇਜ਼ ਨੋਡਲ ਅਫ਼ਸਰਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸਮੁੱਚੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਟ੍ਰੇਨਿੰਗ ਕੈਂਪ ਅਤੇ ਗੁਰੂਦੁਆਰਾ ਸਾਹਿਬ ਤੋਂ ਰੈਗੂਲਰ ਅਨਾਊਂਸਮੈਂਟਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਪਿੰਡ ਲੈਵਲ ਮੋਨਟਿਰਿੰਗ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਵਾਲੀ ਸਾਈਟ ਦਾ 24 ਘੰਟੇ ਦੇ ਅੰਦਰ-ਅੰਦਰ ਮੌਕੇ ‘ਤੇ ਵਿਜ਼ਟ ਕਰਕੇ ਰਿਪੋਰਟ ਦਿੱਤੀ ਜਾਵੇ ਅਤੇ ਪਿੰਡ ਦੇ ਨੰਬਰਦਾਰ ਜਾਂ ਪੰਚਾਇਤ ਮੈਂਬਰ ਤੋਂ ਅੱਗ ਲਗਾਉਣ ਵਾਲੇ ਕਿਸਾਨ ਦਾ ਨਾਮ ਪਤਾ ਲਗਾ ਕੇ ਚਲਾਨ ਕੱਟਿਆ ਜਾਵੇ। ਉਨ੍ਹਾਂ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਕਿਹਾ ਕਿ ਕਸਟਮ ਹਾਇਰਿੰਗ ਸੈਂਟਰਾਂ ਅਤੇ ਕੋਅਪ੍ਰੇਟਿਵ ਸੋਸਾਇਟੀਆਂ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਉਪਲਬੱਧ ਮਸ਼ੀਨਾਂ ਦੀ ਲਿਸਟ ਕਿਸਾਨ ਗਰੁੱਪਾਂ ਵਿੱਚ ਸਾਂਝੀ ਕੀਤੀ ਜਾਵੇ। ਇਸ ਮੌਕੇ ‘ਤੇ ਜ਼ਿਲ੍ਹੇ ਦੇ ਬਲਾਕ ਖੇਤੀਬਾੜੀ ਅਫ਼ਸਰ, ਕਲੱਸਟਰ ਅਫ਼ਸਰ, ਜ਼ਿਲ੍ਹਾ ਉਦਯੋਗ ਸੈਂਟਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ, ਨੋਡਲ ਅਫ਼ਸਰ (ਸਟੱਬਲ ਬਰਨਿੰਗ) ਅਤੇ ਖੇਤੀਬਾੜੀ ਇੰਜੀਨੀਅਰ ਮੌਜੂਦ ਸਨ।