ਵਿਧਾਇਕ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਨਰੈਣਗੜ੍ਹ ਵਿਖੇ ਨਵੇਂ ਬਣੇ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ

  • 22 ਲੱਖ ਦੀ ਲਾਗਤ ਨਾਲ ਫੁੱਟਬਾਲ ਤੇ ਵਾਲੀਬਾਲ ਗਰਾਊਂਡ, ਬੱਚਿਆਂ ਦਾ ਪਾਰਕ ਅਤੇ ਓਪਨ ਜਿੰਮ ਬਣਕੇ ਹੋਇਆ ਤਿਆਰ
  • ਦਸੂਹਾ ਹਲਕੇ ਵਿਚ ਤੀਸਰਾ ਬਹੁਮੰਤਵੀ ਖੇਡ ਪਾਰਕ ਲੋਕਾਂ ਨੂੰ ਕੀਤਾ ਗਿਆ ਸਮਰਪਿਤ 
  • ਹਲਕਾ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਨਰੈਣਗੜ੍ਹ ਵਿਖੇ ਨਵੇਂ ਬਣੇ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਇਹ ਆਲੀਸ਼ਾਨ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਵਾਲੀਬਾਲ ਦਾ ਖੇਡ ਮੈਦਾਨ , ਫੁੱਟਬਾਲ ਦਾ ਮੈਦਾਨ, ਸੈਰ ਕਰਨ ਲਈ ਪਾਰਕ ਟਰੈਕ, ਬੱਚਿਆਂ ਵਾਸਤੇ ਝੂਲੇ ਅਤੇ ਨੌਜਵਾਨਾਂ ਲਈ ਓਪਨ ਜਿੰਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਸੂਹਾ ਹਲਕੇ ਵਿਚ ਇਹ ਅਜਿਹਾ ਤੀਸਰਾ ਖੇਡ ਪਾਰਕ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਪਾਰਕ ਵੀ ਤਿਆਰ ਹੋ ਰਹੇ ਹਨ ਜੋ ਜਲਦ ਹੀ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ 'ਚ ਖੇਡਣ ਨਾਲ ਨੌਜਵਾਨ  ਤੰਦਰੁਸਤ ਤੇ ਰਿਸਟ-ਪੁਸ਼ਟ ਰਹਿਣਗੇ ਅਤੇ ਨਸ਼ਿਆਂ ਤੋਂ ਵੀ ਦੂਰ ਰਹਿਣਗੇ। ਇਸੇ ਤਰ੍ਹਾਂ ਇਹ ਮੈਦਾਨ ਬਜ਼ੁਰਗਾਂ ਅਤੇ ਬੱਚਿਆਂ ਲਈ ਵੀ ਵਰਦਾਨ ਸਾਬਿਤ ਹੋਣਗੇ। ਇਸ ਮੌਕੇ ਸਮੂਹ ਪਿੰਡ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ ਤੇ ਕਿਹਾ ਕਿ ਪਹਿਲੀ ਵਾਰ ਕੋਈ ਸਰਕਾਰ ਗਲੀਆਂ- ਨਾਲ਼ੀਆਂ ਤੋਂ ਹੱਟ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਇਸ ਮੌਕੇ ਬੀ. ਡੀ. ਪੀ. ਓ ਧੰਨਵੰਤ ਸਿੰਘ ਰੰਧਾਵਾ. ਸਰਪੰਚ ਜਗੀਰ ਸਿੰਘ, ਗੁਰਮੀਤ ਸਿੰਘ ਲੱਕੀ, ਰਸਪਿੰਦਰ ਸਿੱਘ ਕਾਹਲੋਂ, ਐਸ. ਐਚ. ਓ ਹਰਪ੍ਰੇਮ ਸਿੰਘ, ਕਮਲ ਮਾਲਵਾ ਬਲਾਕ ਪ੍ਰਧਾਨ, ਨਰੇਸ਼ ਕੁਮਾਰ ਨੇਸ਼ੀ, ਬਲਵੀਰ ਸਿੰਘ ਲੱਡੂ, ਲੰਬੜਦਾਰ ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਪਰਲੋਕ ਸਿੰਘ ਟੇਰਕਿਆਣਾ, ਕੇ. ਪੀ ਸੰਧੂ, ਸੰਤੋਖ ਤੋਖੀ, ਦਲਜੀਤ ਸਿੰਘ, ਅਵਤਾਰ ਸਿੰਘ, ਬਲਜਿੰਦਰ ਸਿੰਘ, ਜੁਝਾਰ ਸਿੰਘ, ਸੂਰਮ ਸਿੰਘ, ਸੈਕਟਰੀ ਜਰਨੈਲ ਸਿੰਘ, ਸੰਦੀਪ ਸਿੰਘ ਢਿਲੋਂ, ਸੰਤੋਖ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ ਗੋਗੀ, ਲਾਡੀ ਵਿਰਕ, ਰੋਹਿਤ ਬਾਜਾਚੱਕ, ਬਾਜਵਾ ਉੱਚੀ ਬੱਸੀ, ਗਗਨ ਚੀਮਾ, ਪਰੈਟੀ ਨਰੈਣਗੜ ਅਤੇ ਹੋਰ ਹਾਜ਼ਰ ਸਨ।