ਵਿਧਾਇਕ ਕਟਾਰੀਆ ਨੇ ਖੇਡਾਂ ਵਤਨ ਪੰਜਾਬ ਦੀਆਂ 2023 ਦੀ ਮਿਸ਼ਾਲ ਦਾ ਸਵਾਗਤ ਕੀਤਾ

ਬਲਾਚੌਰ, 28 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਲੋਕਾਂ ਤੇ ਖਿਡਾਰੀਆਂ ਨੂੰ ਖੇਡਾਂ ਵਿੱਚ ਦਿਲਚਸਪੀ ਦਿਵਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ 2022 ਵਿੱਚ ਸਫਲਤਾ ਪੂਰਵਕ ਉਪਲੱਬਧੀ ਤੋਂ ਬਾਅਦ ਅੱਜ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਦਾ ਆਗਾਜ਼ ਖਿਡਾਰੀਆਂ ਵਲੋਂ ਖਟਕੜਕਲਾਂ ਤੋਂ ਸ਼ਹੀਦ ਭਗਤ ਸਿੰਘ ਜੀ ਦੀ ਸਮਾਧੀ ‘ਤੇ ਨਤਮਸਤਕ ਹੋਣ ਤੋਂ ਬਾਅਦ ਮਿਸ਼ਾਲ ਬਲਾਚੌਰ ਵਿਖੇ ਪਹੁੰਚਾਈ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੀ ਮਿਸ਼ਾਲ ਦਾ ਸਵਾਗਤ ਕਰਦੇ ਹੋਏ ਟਰੱਕ ਯੂਨੀਅਨ ਬਲਾਚੌਰ ਵਿਖੇ ਕੀਤਾ। ਬੀਬੀ ਸੰਤੋਸ਼ ਕਟਾਰੀਆ ਤੇ ਅਸ਼ੋਕ ਕਟਾਰੀਆ ਸੀਨੀਅਰ ਨੇਤਾ ਆਮ ਆਦਮੀ ਨੇ ਖਿਡਾਰੀਆਂ ‘ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਵਲੋਂ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਕੀਤੀ ਜਾਵੇਗੀ। ਇਸ ਮੌਕੇ ਅਸ਼ੋਕ ਕਟਾਰੀਆ ਸੀਨੀਅਰ ਨੇਤਾ ਆਮ ਆਦਮੀ ਪਾਰਟੀ ਨੇ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਹੀ ਇੱਕ ਇਹੋ ਜਿਹਾ ਉਪਰਾਲਾ ਹੈ, ਜਿਸ ਨਾਲ ਬੱਚੇ ਅਪਣਾ ਸਰੀਰਕ ਤੇ ਮਾਨਸਿਕ ਵਿਕਾਸ ਕਰ ਸਕਦੇ ਹਨ। ਇਸ ਮੌਕੇ ਸ਼ਿਵਕਰਨ ਚੇਚੀ ਮੈਂਬਰ ਨੈਸ਼ਨਲ ਕੌਂਸਲ ਨੇ ਕਿਹਾ ਕਿ ਬੱਚਿਆਂ ਨੂੰ ਖੇਡਾਂ ਵੱਲ ਰੁਚੀ ਦਿਵਾਉਣ ਲਈ ਹਰੇਕ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ। ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਨ ਜੇਡੀ ਹਲਕਾ ਬਲਾਚੌਰ ਤੇ ਜਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਦਾ ਇੱਕੋ ਹੀ ਮਿਸ਼ਨ ਹੈ ਕਿ ਹਲਕਾ ਬਲਾਚੌਰ ਵਿੱਚੋਂ ਨਸ਼ੇ ਦਾ ਖਾਤਮਾ ਕਿਸ ਤਰੀਕੇ ਨਾਲ ਕੀਤਾ ਜਾ ਸਕੇ। ਪਹਿਲਾਂ ਉਨ੍ਹਾਂ ਨੇ ਪਿੰਡਾਂ ਵਿੱਚ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾ ਵੀ ਵੰਡੀਆਂ ਸਨ। ਇਸ ਮੌਕੇ ਹਨੀ ਡੱਬ ਪ੍ਰਧਾਨ ਸ਼ਹਿਰ ਬਲਾਚੌਰ, ਮਾਸਟਰ ਗਿਆਨ ਕਟਾਰੀਆ,ਪ੍ਰਵੀਨ ਪੱਪਾ ਪੁਰੀ, ਰਣਜੀਤ ਸਿੰਘ ਕਾਕਾ,ਗੁਰਪ੍ਰੀਤ ਗੋਪੀ,ਕੁਲਦੀਪ ਸਿੰਘ, ਚੇਅਰਮੈਨ ਸੰਜੀਵ ਕੁਮਾਰ ਸ਼ੈਂਟੀ ਟਰੱਕ ਯੂਨੀਅਨ, ਹਰਬੰਸ ਸਿੰਘ ਉੱਪ ਪ੍ਰਧਾਨ ਟਰੱਕ ਯੂਨੀਅਨ ਮੱਖਣ ਸਿੰਘ ਜਨਰਲ ਸੈਕਟਰੀ ਟਰੱਕ ਯੂਨੀਅਨ ਆਦਿ ਹਾਜ਼ਰ ਸਨ।