ਮੁਕੇਰੀਆਂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਤੇ ਧੀ ਦੀ ਮੌਤ 

ਮੁਕੇਰੀਆਂ, 24 ਮਾਰਚ : ਦਸੂਹਾ ਦੇ ਮੁਕੇਰੀਆਂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਤੇ ਧੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਨੰਦ ਕਿਸ਼ੋਰ ਆਪਣੀ ਪਤਨੀ ਤੇ ਧੀ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ, ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮਾਂ ਤੇ ਧੀ ਦੀ ਮੌਤ ਹੋ ਗਈ, ਇਸ ਘਟਨਾਂ ਕਾਰਨ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ, 
ਇਸ ਮਾਮਲੇ ਵਿੱਚ ਪੁਲੀਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਾਹਨ ਦੀ ਭਾਲ ਲਈ ਸੜਕ ’ਤੇ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਬਾਈਕ ਸਵਾਰ ਨੰਦ ਕਿਸ਼ੋਰ ਪੁੱਤਰ ਸ਼ਕੀਨ ਚੰਦ ਵਾਸੀ ਬਹਿ ਦੂਲੋ ਥਾਣਾ ਤਲਵਾੜਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਮਧੂ ਬਾਲਾ ਅਤੇ ਬੇਟੀ ਆਸ਼ਿਆ ਨਾਲ ਮੁਕੇਰੀਆਂ ਦੇ ਪਿੰਡ ਜਹਾਨਪੁਰ ਜਾ ਰਿਹਾ ਸੀ। ਜਦੋਂ ਉਹ ਮੁਕੇਰੀਆਂ ਵਿੱਚ ਜਲੰਧਰ-ਪਠਾਨਕੋਟ ਮੁੱਖ ਸੜਕ ’ਤੇ ਭੰਗਾਲਾ ਚੌਕ ਨੇੜੇ ਪੁੱਜੇ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ‘ਚ ਪਤਨੀ ਅਤੇ ਬੇਟੀ ਦੀ ਮੌਤ ਹੋ ਗਈ।