9 ਦਸੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਅਤੇ ਸੈਸ਼ਨ ਜੱਜ

  • ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੰਡਰ ਟਰਾਇਲ ਰੀਵਿਉ ਕਮੇਟੀ  ਦੀ ਕੀਤੀ  ਮੀਟਿੰਗ

ਨਵਾਂਸ਼ਹਿਰ, 1 ਦਸੰਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਵੱਲੋ ਅੰਡਰ ਟਰਾਇਲ ਰੀਵਿਉ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੀ. ਜੇ. ਐਮ-ਕਮ-ਸਕੱਤਰ ਕਮਲਦੀਪ ਸਿੰਘ ਧਾਲੀਵਾਲ, ਡੀ.ਐਸ.ਪੀ ਅਮਰ ਨਾਥ ਅਤੇ ਏ.ਸੀ.ਜੀ ਡਾ. ਗੁਰਲੀਨ ਸਿੱਧੂ  ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਸ. ਕੰਵਲਜੀਤ ਸਿੰਘ ਬਾਜਵਾ ਵੱਲੋ ਦੱਸਿਆ ਗਿਆ ਕਿ 9 ਦਸੰਬਰ 2023 ਨੂੰ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਨੇ ਮੀਟਿੰਗ ਦੌਰਾਨ ਡੀ.ਐਸ.ਪੀ ਨੂੰ ਹਦਾਇਤ ਕੀਤੀ ਗਈ ਕਿ ਉਹ ਪ੍ਰੀ ਅਰੈਸਟ ਸਟੇਜ ਤੇ ਫੜੇ ਗਏ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਬਾਰੇ ਜਾਗਰੂਕਤ ਕਰਵਾਉਣ। ਉਨ੍ਹਾਂ ਨੇ ਆਦਮਪਤਾ ਰਿਪੋਰਟ, ਕੈਂਸਲੇਸ਼ਨ ਕੇਸ ਇਸ ਕੌਮੀ ਲੋਕ ਅਦਾਲਤ ਵਿਚ ਲਗਵਾਉਣ ਬਾਰੇ ਕਿਹਾ ਅਤੇ  ਪੈਡਿੰਗ ਟ੍ਰੈਫਿਕ ਚਲਾਨ ਵੀ ਲੋਕ ਅਦਾਲਤ ਭੇਜਨ ਲਈ ਕਿਹਾ। ਉਹਨਾਂ ਨੇ ਮੌਜੂਦ ਅਧਿਕਾਰੀਆ ਨੂੰ ਕਿਹਾ ਕਿ  ਇਸ ਕੌਮੀ ਲੋਕ ਅਦਾਲਤ ਬਾਰੇ ਆਮ ਪਬਲਿਕ ਨੂੰ ਵੀ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ।