ਜ਼ਿਲ੍ਹੇ ਵਿੱਚ 14 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ 

ਨਵਾਂਸ਼ਹਿਰ, 23 ਅਗਸਤ 2024 : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ। ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 14 ਸਤੰਬਰ 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ,  ਬੈਕਾਂ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ  ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।