ਅਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ

  • ਭਾਰਤ ਦੇ ਸੰਵਿਧਾਨ ਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਿਤ ਪੁੱਛੇ ਜਾਣਗੇ ਸਵਾਲ

ਨਵਾਂਸ਼ਹਿਰ, 8 ਅਗਸਤ :  ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਇੱਕ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਦੁਪਹਿਰ 12.00 ਵਜੇ  ਕਰਵਾਇਆ ਜਾ ਰਿਹਾ ਹੈ । ਇਸ ਕੁਇਜ਼ ਮੁਕਾਬਲੇ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਿਤ ਸਵਾਲ ਪੁੱਛੇ ਜਾਣਗੇ। ਇਸ ਕੁਇਜ਼ ਮੁਕਾਬਲੇ ਵਿੱਚ ਜੇਤੂਆਂ ਨੂੰ ਪ੍ਰਮਾਣ ਪੱਤਰ ਦੇ ਨਾਲ ਪਹਿਲੇ ਸਥਾਨ ਤੇ ਰਹਿਣ ਵਾਲੇ ਨੂੰ 1500 ਰੁਪਏ, ਦੂਜੇ ਸਥਾਨ ‘ਤੇ ਰਹਿੰਣ ਵਾਲੇ ਨੂੰ 1200 ਰੁਪਏ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਨੂੰ 1000 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਦੇ ਨਿਯਮ ਅਤੇ ਸ਼ਰਤਾਂ ਅਨੁਸਾਰ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।ਫੇਸਬੁੱਕ (@TheCEOPunjab) ਅਤੇ ਟਵਿਟਰ (@The CEOPunjab)‘ਤੇ ਕੁਇੰਜ਼ ਦਾ ਲਿੰਕ ਸਵੇਰੇ 11:50 ‘ਤੇ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਇਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਨਾ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀ ਕੀਤਾ ਜਾ ਸਕੇਗਾ। ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਵਧੇਰ ਜਾਣਾਕਰੀ ਲਈ ਮਨਪ੍ਰੀਤ ਅਨੇਜਾ ਮੋਬਾਇਲ ਨੰਬਰ 98723-16194 ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨਾਲ ਸੰਪਰਕ ਕੀਤਾ ਜਾ ਸਕਦਾ ਹੈ।